>ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਅਗਾਮੀ 6 ਮਾਰਚ 2020 ਨੂੰ ਰਿਲੀਜ਼ ਹੋਣ ਜਾ ਰਹੀ ਹੈ।’ਬਠਿੰਡੇ ਵਾਲੇ ਬਾਈ ਫ਼ਿਲਮਜ਼’, ‘ਲਾਊਡ ਰੋਰ ਫਿਲਮ’ ਐਂਡ ‘ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਪੰਜਾਬੀ ਫਿਲਮਾਂ ਦੇ ਐਕਸ਼ਨ ਹੀਰੋ ਦੀਪ ਸਿੱਧੂ, ਧਰਮਿੰਦਰ, ਸਿੰਗਾਂ, ਗੁੱਗੂ ਗਿੱਲ, ਜਪੁਜੀ ਖਹਿਰਾ, ਮਾਹੀ ਗਿੱਲ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਕੁੱਲ ਸਿੱਧੂ, ਯਾਦ ਗਰੇਵਾਲ, ਸੋਨਪ੍ਰੀਤ ਜਵੰਦਾ ਅਤੇ ਮੁਕੇਸ਼ ਤਿਵਾੜੀ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ।ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ ਅਤੇ ਅਮਰਿੰਦਰ ਸਿੰਘ ਰਾਜੂ ਵਲੋਂ ਪ੍ਰੋਡਿਊਸ ਇਸ ਫਿਲਮ ਦਾ ਟੀਜਰ ਹਾਲ ਹੀ ‘ਚ ‘ਲਾਊਡ ਰੋਰ ਫਿਲਮ’ ਦੇ ਯੂ-ਟਿਊਬ ਚੈਨਲ ਤੇ ਰਿਲੀਜ਼ ਰਿਲੀਜ਼ ਹੋਇਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਦਿੱਤਾ ਜਾ ਰਿਹਾ ਹੈ।ਦੱਸ ਦਈਏ ਕਿ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਦੀ ਇਹ ਫਿਲਮ ਉਨਾਂ ਦੀ 2017 ਦੀ ਸੁਪਟ ਹਿੱਟ ਫਿਲਮ ‘ਜ਼ੋਰਾ ਦਸ ਨੰਬਰੀਆਂ’ ਦਾ ਹੀ ਅਗਲਾ ਭਾਗ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਘੁੰਮਦੀ ਹੈ।ਦੱਸਣਯੋਗ ਹੈ ਕਿ ਪਹਿਲੀ ਫਿਲਮ ‘ਜ਼ੋਰਾ ਦਸ ਨੰਬਰੀਆਂ’ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ ਸੀ ਅਤੇ ਹੁਣ ਇਸ ਫਿਲਮ ਵਿੱਚ ਦਰਸ਼ਕਾਂ ਲਈ ਬਹੁਤ ਕੁਝ ਨਵਾਂ ਲੈ ਕੇ ਆ ਰਹੇ ਹਨ। ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ।
ਹਰਜਿੰਦਰ ਸਿੰਘ