ਪਾਲੀਵੁਡ ਤੇ ਬਾਲੀਵੁਡ ਅਦਾਕਾਰ ਐਮੀ ਵਿਰਕ ਦੀ ਅਦਾਕਾਰੀ ਤੇ ਗਾਇਕੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਨਿੱਕਾ ਜ਼ੈਲਦਾਰ -3 ਦਾ ਇੱਕ ਨਵਾਂ ਪੋਸਟਰ ਸਾਹਮਣੇ ਆਇਆ ਹੈ। ਇਸ ‘ਚ ਪੰਜਾਬੀ ਫ਼ਿਲਮ ਇੰਡਸਟਰੀ ਦੀ ਮੰਨੀ ਪ੍ਰਮੰਨੀ ਅਦਾਕਾਰਾ ਪਰਮਿੰਦਰ ਗਿੱਲ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਨਿਸ਼ਾ ਬਾਨੋ ਵੀ ਇਸ ਪੋਸਟਰ ‘ਚ ਨਜ਼ਰ ਆ ਰਹੀ ਹੈ।ਨਿੱਕਾ ਜ਼ੈਲਦਾਰ ਨੂੰ ਲੈ ਕੇ ਫ਼ਿਲਮ ਦੇ ਅਦਾਕਾਰ ਕਾਫੀ ਉਤਸ਼ਾਹਿਤ ਹਨ ਅਤੇ ਲਗਾਤਾਰ ਇਸ ਦੇ ਪੋਸਟਰ ਸ਼ੇਅਰ ਕਰ ਰਹੇ ਹਨ। ਐਮੀ ਵਿਰਕ ਦੀ ਫ਼ਿਲਮ ਨਿੱਕਾ ਜ਼ੈਲਦਾਰ ਨੂੰ ਇਸ ਤੋਂ ਪਹਿਲਾਂ ਵੀ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਫ਼ਿਲਮ ਦਾ ਸੀਕੁਅਲ ਬਣਾਇਆ ਗਿਆ ਹੈ। ਪੰਜਾਬੀ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਮਸ਼ਹੂਰ ਪੰਜਾਬੀ ਫ਼ਿਲਮ ਨਿੱਕਾ ਜ਼ੈਲਦਾਰ ਜਿਸ ਦਾ ਟ੍ਰੇਲਰ ਹਾਲ ਹੀ ‘ਚ ਆਇਆ ਹੈ।ਟ੍ਰੇਲਰ ਕਾਫੀ ਮਜ਼ੇਦਾਰ ਹੈ ਅਤੇ ਹਰ ਕਿਸੇ ਨੂੰ ਹੱਸਣ ਲਈ ਮਜਬੂਰ ਕਰ ਰਿਹਾ ਹੈ। ਖ਼ਾਸ ਕਰਕੇ ਐਮੀ ਵਿਰਕ ਅਤੇ ਨਿਰਮਲ ਰਿਸ਼ੀ ਦਾ ਕਿਰਦਾਰ ਹਰ ਵਾਰ ਦੀ ਤਰ੍ਹਾਂ ਬਹੁਤ ਪ੍ਰਭਾਵਿਤ ਕਰ ਰਿਹਾ ਹੈ। ਦਾਦੀ ਪੋਤਾ ਫ਼ਿਲਮ ‘ਚ ਹਰ ਵਾਰ ਕੁਝ ਨਾ ਕੁਝ ਨਵਾਂ ਲੈ ਕੇ ਆਉਂਦੇ ਹਨ।ਟ੍ਰੇਲਰ ਕਾਫੀ ਮਜ਼ੇਦਾਰ ਹੈ ਅਤੇ ਹਰ ਕਿਸੇ ਨੂੰ ਹੱਸਣ ਲਈ ਮਜਬੂਰ ਕਰ ਰਿਹਾ ਹੈ। ਖ਼ਾਸ ਕਰਕੇ ਐਮੀ ਵਿਰਕ ਅਤੇ ਨਿਰਮਲ ਰਿਸ਼ੀ ਦਾ ਕਿਰਦਾਰ ਹਰ ਵਾਰ ਦੀ ਤਰ੍ਹਾਂ ਬਹੁਤ ਪ੍ਰਭਾਵਿਤ ਕਰ ਰਿਹਾ ਹੈ। ਦਾਦੀ ਪੋਤਾ ਫ਼ਿਲਮ ‘ਚ ਹਰ ਵਾਰ ਕੁਝ ਨਾ ਕੁਝ ਨਵਾਂ ਲੈ ਕੇ ਆਉਂਦੇ ਹਨ।ਨਿੱਕਾ ਜ਼ੈਲਦਾਰ 3 ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਕਾਫੀ ਭਰਵਾ ਹੁੰਗਾਰਾ ਮਿਲ ਰਿਹਾ ਹੈ। 20 ਸਤੰਬਰ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਨੂੰ ਸਿਮਰਜੀਤ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਗੱਲ ਕੀਤੀ ਜਾਏ ਗਾਇਕ ਤੇ ਅਦਾਕਾਰ ਐਮੀ ਵਿਰਕ ਦੀ ਤਾਂ ਉਹਨਾਂ ਨੇ ਬਾਲੀਵੁਡ ਫਿਲਮ ਇੰਡਸਟਰੀ ‘ਚ ਵੀ ਐਂਟਰੀ ਕਰ ਲਈ ਹੈ।ਉਹਨਾਂ ਦੀ ਅਦਾਕਾਰੀ ਨੂੰ ਦਰਸ਼ਕ ਕਾਫੀ ਪਸੰਦ ਕਰਦੇ ਹਨ ਸਪੈਸ਼ਲੀ ਉਹਨਾਂ ਦੇ ਕਾਮੇਡੀਅਨ ਅੰਦਾਜ਼ ਨੂੰ ਦਰਸ਼ਕਾਂ ਦਾ ਭਰਵਾ ਹੁੰਗਾਰਾ ਮਿਲਦਾ ਹੈ। ਐਮੀ ਵਿਰਕ ਦੀ ਫਿਲਮ ਨਿੱਕਾ ਜ਼ੈਲਦਾਰ ਦੇ ਪਹਿਲੇ ਤੇ ਦੂਜੇ ਭਾਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਉਹਨਾਂ ਦੀ ਫਿਲਮ ਦੇ ਇਸ ਸੀਕੁਅਲ ਨੂੰ ਵੀ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਵੇਗਾ। ਐਮੀ ਵਿਰਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।
previous post