Ranjeet Bawa New Song: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਇਸ ਵਾਰ ਉਹ ਸੈਡ ਸੌਂਗ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਰੋਣਾ ਪੈ ਗਿਆ (Rona Pai Gaya) ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਦਰਦ ਭਰੀ ਆਵਾਜ਼ ‘ਚ ਗਾਇਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਇੱਕ ਕੁੜੀ ਦੇ ਪੱਖ ਤੋਂ ਗਾਇਆ ਹੈ ।ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਫਤਿਹ ਸ਼ੇਰਗਿੱਲ ਨੇ ਲਿਖੇ ਨੇ ਤੇ ਮਿਊਜ਼ਿਕ Jay K ਨੇ ਦਿੱਤਾ ਹੈ ।
ਗਾਣੇ ਦਾ ਦਿਲ ਛੂਹ ਜਾਣ ਵਾਲਾ ਵੀਡੀਓ ਦਾਸ ਫ਼ਿਲਮਸ ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖ਼ੁਦ ਰਣਜੀਤ ਬਾਵਾ ਤੇ ਪੰਜਾਬੀ ਅਦਾਕਾਰਾ ਸੁਰੀਲੀ ਗੌਤਮ । ਗਾਣੇ ਦਾ ਵੀਡੀਓ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਤੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ ।
ਜੇ ਗੱਲ ਕਰੀਏ ਰਣਜੀਤ ਬਾਵਾ ਦੇ ਕੰਮ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਤੇ ਨਾਲ ਹੀ ਉਨ੍ਹਾਂ ਨੇ ‘ਹਾਈ ਹੈਂਡ ਯਾਰੀਆਂ’ ਤੇ ‘ਤਾਰਾ ਮੀਰਾ’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਉਹ ‘ਡੈਡੀ ਕੂਲ ਮੁੰਡੇ ਫੂਲ’ ਦੇ ਸਿਕਵਲ ‘ਚ ਜੱਸੀ ਗਿੱਲ ਦੇ ਨਾਲ ਨਜ਼ਰ ਆਉਣਗੇ। ਇਸ ਤੋਂ ਪਹਿਲਾ ਦੀ ਗੱਲ ਕੀਤੀ ਜਾਵੇ ਤਾ ਰਣਜੀਤ ਬਾਵਾ ਆਪਣੀ ਨਵੀਂ ਫ਼ਿਲਮ ‘ਮੈਨ ਇਨ ਬਲੈਕ- ਕਾਲੇ ਕੱਛਿਆਂ ਵਾਲੇ’ ਲੈ ਕੇਜਲਦ ਹੀ ਦਰਸ਼ਕਾਂ ਦੇ ਰੁ ਬ ਰੁ ਹੋਣਗੇ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿਤਾਰੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ।