47.37 F
New York, US
November 21, 2024
PreetNama
ਰਾਜਨੀਤੀ/Politics

ਰਣਜੀਤ ਹੱਤਿਆਕਾਂਡ : ਗੁਰਮੀਤ ਰਾਮ ਰਹੀਮ ਦੀ ਸਜ਼ਾ ਦਾ ਫੈਸਲਾ ਮੁਲਤਵੀ, ਜਾਣੋ ਕਿਸ ਦਿਨ ਹੋਵੇਗੀ ਸੁਣਵਾਈ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੀ ਸਜ਼ਾ ਦਾ ਫੈਸਲਾ 18 ਅਕਤੂਬਰ ਤਕ ਮੁਲਤਵੀ ਕਰ ਦਿੱਤਾ ਗਿਆ ਹੈ। ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਇਸ ਸੁਣਵਾਈ ਦੇ ਮੱਦੇਨਜ਼ਰ ਪੰਚਕੂਲਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਸ਼ਹਿਰ ‘ਚ ਹਰ ਜਗ੍ਹਾ ਪੁਲਿਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਡੀਸੀਪੀ ਮੋਹਿਤ ਹਾਂਡਾ ਵੱਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ਤਹਿਤ ਰਾਮ ਰਹੀਮ ਸਮੇਤ 5 ਦੋਸ਼ੀਆਂ ਦੀ ਸਜ਼ਾ ਦੇ ਫ਼ੈਸਲੇ ਦੇ ਚੱਲਦੇ ਜ਼ਿਲ੍ਹੇ ਵਿਚ ਜਾਨ-ਮਾਲ ਦੇ ਨੁਕਸਾਨ, ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦਾ ਤਣਾਅ ਪੈਦਾ ਕਰਨ, ਸ਼ਾਂਤੀ ਭੰਗ ਕਰਨ ਤੇ ਦੰਗੇ ਦੇ ਖਦਸ਼ੇ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਉਲੰਘਣਾ ਕਰਨ ਵਾਲੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਪੰਚਕੂਲਾ ਪੁਲਿਸ ਵਲੋਂ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਪੁਲਿਸ ਦੇ ਜਵਾਨ ਤਾਇਨਾਤ ਰਹਿਣਗੇ। ਹੱਤਿਆ ਦੇ ਮਾਮਲੇ ’ਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਤੀਜੀ ਵਾਰੀ ਪੰਚਕੂਲਾ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਸਜ਼ਾ ਸੁਣਾਏਗੀ।

ਗੁਰਮੀਤ ਰਾਮ ਰਹੀਮ ਸਿੰਘ, ਜੋ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਪਾਇਆ ਹੈ। ਸਾਲ 2002 ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਕਿਹਾ ਜਾਂਦਾ ਹੈ ਕਿ ਰਣਜੀਤ ਸਿੰਘ ਨੂੰ ਡੇਰੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਕਰਤੂਤਾਂ ਬਾਰੇ ਪਤਾ ਲੱਗ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਸ਼ਰਮ ਛੱਡ ਦਿੱਤਾ।

ਦੱਸ ਦੇਈਏ ਕਿ 2017 ‘ਚ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਪੰਚਕੂਲਾ ਸਮੇਤ ਪੂਰੇ ਹਰਿਆਣਾ ਤੇ ਪੰਜਾਬ ‘ਚ ਵੀ ਡੇਰਾ ਪ੍ਰੇਮੀਆਂ ਨੇ ਹਿੰਸਾ ਤੇ ਅੱਗਜ਼ਨੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਸ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Related posts

ਕਾਂਗਰਸੀਆਂ ਨੇ ਬੀੜੀਆਂ ਸਿੱਧੂ ਖਿਲਾਫ ਤੋਪਾਂ, ਵੱਡੇ ਧਮਾਕੇ ਦੇ ਆਸਾਰ

On Punjab

ਮਾਲਿਆ ਨੂੰ ਨਹੀਂ ਮਿਲੀ ਕੋਰਟ ਕੋਲ ਜਮ੍ਹਾਂ ਰਕਮ ਦੀ ਵਰਤੋਂ ਦੀ ਆਗਿਆ, ਭਾਰਤ ‘ਚ ਕਾਨੂੰਨੀ ਫੀਸ ਦਾ ਕਰਨਾ ਸੀ ਭੁਗਤਾਨ

On Punjab

ਮੈਂ ਕਿਸੇ ਵਿਚਾਰਧਾਰਾ ਨਾਲ ਸਮਝੌਤਾ ਕਰ ਸਕਦਾ ਹਾਂ, ਪਰ ਆਰਐੱਸਐੱਸ ਤੇ ਭਾਜਪਾ ਨਾਲ ਨਹੀਂ – ਰਾਹੁਲ ਗਾਂਧੀ

On Punjab