ਭਾਰਤ ਦੇ ਸਭ ਤੋਂ ਵੱਡੇ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਦਾ ਨਾਂ ਬਦਲ ਕੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਨਾਂ ’ਤੇ ਰੱਖ ਦਿੱਤਾ ਗਿਆ ਹੈ। ਹੁਣ ਇਸ ਐਵਾਰਡ ਨੂੰ ਮੇਜਰ ਧਿਆਨਚੰਦ ਖੇਡ ਰਤਨ ਪੁਰਸਕਾਰ ਦੇ ਨਾਂ ਨਾਲ ਜਾਣਿਆ ਜਾਵੇਗਾ।
ਇਸ ਫੈਸਲੇ ਤੋਂ ਬਾਅਦ ਹੁਣ ਟਵਿੱਟਰ ’ਤੇ ਲੋਕ ਦੋ ਹਿੱਸਿਆਂ ’ਚ ਵੰਡੇ ਗਏ ਹਨ ਤੇ ਤਮਾਮ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾਣ ਲੱਗੀਆਂ ਹਨ। ਕੁਝ ਲੋਕਾਂ ਨੇ ਇਸ ਨੂੰ ਸਹੀ ਫੈਸਲਾ ਕਰਾਰ ਦਿੱਤਾ ਹੈ ਤਾਂ ਕੁਝ ਦਾ ਕਹਿਣਾ ਹੈ ਕਿ ਇਹ ਕਿਤੋਂ ਵੀ ਸਹੀ ਫੈਸਲਾ ਨਹੀਂ ਹੈ। ਇਹੀ ਨਹੀਂ ਕੁਝ ਲੋਕਾਂ ਨੇ ਨਰਿੰਦਰ ਮੋਦੀ ਸਟੇਡੀਅਮ ਦੇ ਨਾਂ ਨੂੰ ਵੀ ਬਦਲਣ ਦੀ ਮੰਗ ਕੀਤੀ।