46.83 F
New York, US
December 29, 2024
PreetNama
ਖਬਰਾਂ/News

ਰਾਮ ਰਹੀਮ ਬਾਰੇ ਫੈਸਲਾ ਕੱਲ੍ਹ, ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅਲਰਟ ਜਾਰੀ

ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਸਬੰਧੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ’ਤੇ ਕੱਲ੍ਹ, 11 ਜਨਵਰੀ ਨੂੰ ਫੈਸਲਾ ਆ ਸਕਦਾ ਹੈ। ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਤਹਿਤ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਮਾਲਵਾ ਖੇਤਰ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਇਸ ਵਿੱਚ ਬਠਿੰਡਾ ਰੇਂਜ ਅਧੀਨ ਪੈਂਦੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਨੂੰ ਅੱਤ ਸੰਵੇਦਨਸ਼ੀਲ ਮੰਨਦਿਆਂ ਕਰੀਬ 15 ਕੰਪਨੀਆਂ ਦੇ 1200 ਜਵਾਨ ਤਾਇਨਾਤ ਕੀਤੇ ਗਏ ਹਨ। ਫਿਰੋਜ਼ਪੁਰ ਅਧੀਨ ਮੋਗਾ, ਫਰੀਦਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 10 ਕੰਪਨੀਆਂ ਦੇ ਕਰੀਬ 700 ਹੋਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਸੰਵੇਦਨਸ਼ੀਲ ਜੈਤੋ, ਕੋਟਕਪੁਰਾ, ਮੋਗਾ ਤੇ ਬਾਘਾਪੁਰਾਣਾ ਹਨ। ਇੱਥੇ ਸਭ ਤੋਂ ਜ਼ਿਆਦਾ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਬਰਨਾਲਾ ਵਿੱਚ 150 ਦੇ ਕਰੀਬ ਵਾਧੂ ਪੁਲਿਸ ਬਲ ਤਾਇਨਾਤ ਹਨ। ਨਾਮਚਰਚਾ ਘਰਾਂ ਦੀ ਸੁਰੱਖਿਆ ਨੂੰ ਵੇਖਦਿਆਂ ਬਰਨਾਲਾ ਦੇ ਬਾਜਾਖਾਨਾ ਰੋਡ ਤੇ ਧਨੌਲਾ ਰੋਡ ’ਤੇ ਬਣੇ ਨਾਮਚਰਚਾ ਘਰਾਂ ਦੇ ਬਾਹਰ 50-50 ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਦੇ ਜਿਣਸੀ ਸੋਸ਼ਣ ਦੇ ਮਾਮਲੇ ਵਿੱਚ 25 ਅਗਸਤ 2017 ਨੂੰ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਜ਼ਿਆਦਾ ਹਿੰਸਕ ਘਟਨਾਵਾਂ ਵਾਪਰੀਆਂ ਸੀ। 34 ਥਾਵਾਂ ’ਤੇ ਹਿੰਸਾ ਭੜਕ ਗਈ ਸੀ।

Related posts

Wheatgrass Juice : ਦਿਨ ਦੀ ਸ਼ੁਰੂਆਤ ਕਰੋ Wheatgrass Juice ਨਾਲ, ਤੁਹਾਨੂੰ ਮਿਲਣਗੇ ਕਈ ਹੈਰਾਨੀਜਨਕ ਫਾਇਦੇ

On Punjab

Tirupati Laddu Controversy: ਤਿਰੁਪਤੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ ਸਵਾਮੀ ਨੇ ਮੰਗੀ ਫੋਰੈਂਸਿਕ ਰਿਪੋਰਟ Tirupati Laddu Controversy ਤਿਰੁਪਤੀ ਮੰਦਰ ਦੇ ਚੜ੍ਹਾਵੇ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਮਿਲਾਵਟ ਦਾ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਅਦਾਲਤ ਤੋਂ ਇਸ ਮਾਮਲੇ ਦੀ ਜਾਂਚ ਆਪਣੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਤੋਂ ਇਹ ਵੀ ਮੰਗ ਕੀਤੀ ਕਿ ਵਿਸਤ੍ਰਿਤ ਫੋਰੈਂਸਿਕ ਰਿਪੋਰਟ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅੰਤਰਿਮ ਨਿਰਦੇਸ਼ ਜਾਰੀ ਕੀਤੇ ਜਾਣ।

On Punjab

ਇਮਰਾਨ ਖਾਨ ‘ਤੇ ਲੱਗੇ ਮਹਿੰਗੇ ਤੋਹਫ਼ੇ ਵੇਚਣ ਦੇ ਇਲਜ਼ਾਮ, ਇਨ੍ਹਾਂ ‘ਚ ‘ਭਾਰਤੀ ਗੋਲਡ ਮੈਡਲ’ ਵੀ ਸ਼ਾਮਲ

On Punjab