IAF first women fighter pilots: ਨਵੀਂ ਦਿੱਲੀ: ਅੱਜ ਪੂਰੀ ਦੁਨੀਆ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਆਯੋਜਿਤ ਕਰਵਾਇਆ ਗਿਆ । ਜਿਸ ਵਿੱਚ ਰਾਸ਼ਟਰਪਤੀ ਕੋਵਿੰਦ ਨੇ ਹਵਾਈ ਫੌਜ ਦੀਆਂ 3 ਮਹਿਲਾ ਜੋ ਲੜਾਕੂ ਜਹਾਜ਼ ਪਾਇਲਟਾਂ ਬਣੀਆਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ।
ਇਸ ਮੌਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਸਮ੍ਰਿਤੀ ਈਰਾਨੀ ਵੀ ਮੌਜੂਦ ਸਨ । ਦੱਸ ਦੇਈਏ ਕਿ ਰਾਸ਼ਟਰਪਤੀ ਵੱਲੋਂ ਮੋਹਨਾ ਜੀਤਵਾਲ, ਅਵਨੀ ਚਤੁਰਵੇਦੀ ਅਤੇ ਭਾਵਨਾ ਕਾਂਤ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ।
ਦੱਸ ਦੇਈਏ ਕਿ ਪੂਰੀ ਦੁਨੀਆਂ ਵਿੱਚ ਅੱਜ ਭਾਵ 8 ਮਾਰਚ ਨੂੰ ਅੰਤਰਾਰਾਸ਼ਟਰੀ ਮਹਿਲਾ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ । ਇਸ ਦੌਰਾਨ ਦੇਸ਼ ਦੇ ਰਾਸਟਰਪਤੀ ਰਾਮਨਾਥ ਕੋਵਿੰਦ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਦਿਵਸ ਦੇ ਮੌਕੇ ‘ਤੇ ਔਰਤਾਂ ਨੂੰ ਵਧਾਈ ਦਿੱਤੀ ।
ਜ਼ਿਕਰਯੋਗ ਹੈ ਕਿ ਮਹਿਲਾ ਦਿਵਸ ਦੇ ਮੌਕੇ ‘ਤੇ ਇਸ ਵਾਰ ਦੀ ਥੀਮ ਹੈ I am Generation Equality: Realizing Women’s rights. ਇਸ ਦੇ ਨਾਲ ਹੀ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਸ਼ਕਤੀ ਨੂੰ ਸਲਾਮ ਕੀਤਾ ਹੈ । ਉਨ੍ਹਾਂ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਕਮਾਨ 7 ਮਹਿਲਾਵਾਂ ਨੂੰ ਸੌਂਪ ਦਿੱਤੀ ਹੈ ਜੋ ਸਮਾਜ ਨੂੰ ਪ੍ਰੇਰਿਤ ਕਰਦੀਆਂ ਹਨ ।