ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਧਾਰਨ ਬੀਮਾ ਕਾਰੋਬਾਰ (ਰਾਸ਼ਟਰੀਕਰਨ) ਸੋਧ ਬਿੱਲ, 2021 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਾਧਾਰਨ ਬੀਮਾ ਕਾਰੋਬਾਰ (ਰਾਸ਼ਟਰੀਕਰਨ) ਬਿੱਲ, 1972 ‘ਚ ਸੋਧ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਸਮਾਜਿਕ ਤੇ ਵਿਦਿਅਕ ਰੂਪ ‘ਚ ਪੱਛੜੇ ਵਰਗਾਂ ਦੀ ਪਛਾਣ ਲਈ ਸੂਬਿਆਂ ਨੂੰ ਮਜ਼ਬੂਤ ਬਣਾਉਣ ਵਾਲੇ ਸੰਵਿਧਾਨ (105ਵੀਂ ਸੋਧ) ਐਕਟ, 2021 ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਸੰਵਿਧਾਨ (105ਵੇਂ ਸੋਧ) ਐਕਟ 2021 ਸੰਸਦ ਵੱਲੋਂ 11 ਅਗਸਤ 2021 ਨੂੰ ਪਾਸ ਕੀਤਾ ਗਿਆ ਸੀ।