ਟੋਕੀਓ ਵਿਚ ਜਿਸ ਜਜ਼ਬੇ ਤੇ ਯੋਗਤਾ ਨਾਲ ਸਾਰੇ ਖਿਡਾਰੀਆਂ ਨੇ ਪ੍ਰਦਰਸ਼ਨ ਕੀਤਾ ਉਸ ਨਾਲ ਆਉਣ ਵਾਲੇ ਸਮੇਂ ਵਿਚ ਖੇਡ ਦੀ ਦੁਨੀਆ ਵਿਚ ਭਾਰਤ ਦੀ ਸਥਿਤੀ ਪ੍ਰਭਾਵਸ਼ਾਲੀ ਹੋਵੇਗੀ। ਇਸ ਦੌਰਾਨ ਰਾਸ਼ਟਰਪਤੀ ਨੇ ਪੂਰੀ ਭਾਰਤੀ ਟੀਮ ਨੂੰ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਵਧਾਈ ਦਿੱਤੀ ਤੇ ਨਾਲ ਹੀ ਕੋਚਾਂ, ਸਹਿਯੋਗੀ ਸਟਾਫ, ਪਰਿਵਾਰ ਦੇ ਮੈਂਬਰਾਂ ਤੇ ਸ਼ੁੱਭ ਚਿੰਤਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਖਿਡਾਰੀਆਂ ਦੀਆਂ ਤਿਆਰੀਆਂ ‘ਚ ਯੋਗਦਾਨ ਦਿੱਤਾ।