PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਰਾਸ਼ਿਦ ਇੰਜਨੀਅਰ ਨੇ ਜ਼ਮਾਨਤ ਲਈ ਦਿੱਲੀ ਅਦਾਲਤ ਦਾ ਦਰਵਾਜ਼ਾ ਖੜਕਾਇਆ

ਨਵੀਂ ਦਿੱਲੀ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਰਾਸ਼ਿਦ ਇੰਜਨੀਅਰ ਦੇ ਨਾਂ ਨਾਲ ਮਸ਼ਹੂਰ ਸ਼ੇਖ਼ ਅਬਦੁਲ ਰਾਸ਼ਿਦ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਹਰਾਇਆ ਸੀ। ਵਧੀਕ ਸੈਸ਼ਨ ਜੱਜ (ਏਐੱਸਜੇ) ਚੰਦਰ ਜੀਤ ਸਿੰਘ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਨੋਟਿਸ ਜਾਰੀ ਕਰਦਿਆਂ 28 ਅਗਸਤ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Related posts

ਖਾਲਿਸਤਾਨੀ ਤੇ ਕਸ਼ਮੀਰੀ ਹੋਏ ਇੱਕਜੁੱਟ, ਅਮਰੀਕਾ ‘ਚ ਰੋਸ ਪ੍ਰਦਰਸ਼ਨ

On Punjab

ਕੀ ਵਿਸ਼ਵ ਯੁੱਧ ਦੀ ਤਿਆਰੀ ਕਰ ਰਿਹਾ ਹੈ ਤਾਨਾਸ਼ਾਹ ਕਿਮ? ਕੋਰੀਆ ਦੀ ਸਰਹੱਦ ‘ਤੇ ਹਲਚਲ ਸ਼ੁਰੂ

On Punjab

ਕੈਨੇਡਾ ‘ਚ ਹਿੰਦੂ ਪਰਵਾਸੀਆਂ ਨੇ ਪੁੱਛੇ ਮੇਅਰ ਤੋਂ ਤਿੱਖੇ ਸਵਾਲ, ਖ਼ਾਲਿਸਤਾਨੀ ਸਮਰਥਕਾਂ ਦੇ ਨਫ਼ਰਤ ਭਰੇ ਬੈਨਰ ਹਟਾਉਣ ਦੀ ਮੰਗ

On Punjab