PreetNama
ਫਿਲਮ-ਸੰਸਾਰ/Filmy

ਰੀਆ ਨੇ ਸੁਸ਼ਾਂਤ ਦੀ ਭੈਣ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਇਹ ਹੈ ਮਾਮਲਾ

ਨਵੀਂ ਦਿੱਲੀ: ਅਭਿਨੇਤਰੀ ਰੀਆ ਚੱਕਰਵਰਤੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਪ੍ਰਿਯੰਕਾ ਸਿੰਘ ਤੇ ਆਰਐਮਐਲ ਦੇ ਡਾਕਟਰ ਤੂਨ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਰੀਆ ਨੇ ਸੁਸ਼ਾਂਤ ਸਿੰਘ ਰਾਜਪੂਤ ਲਈ ਜਾਅਲੀ ਮੈਡੀਕਲ ਦਸਤਾਵੇਜ਼ਾਂ ਦੇ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਈ ਹੈ।

ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ 14 ਜੂਨ ਨੂੰ ਹੋਈ ਮੌਤ ਤੋਂ ਬਾਅਦ ਅਦਾਕਾਰ ਦਾ ਪਰਿਵਾਰ ਵੱਖ-ਵੱਖ ਤਰੀਕਿਆਂ ਨਾਲ ਰੀਆ ਚੱਕਰਵਰਤੀ ‘ਤੇ ਦੋਸ਼ ਲਾ ਰਿਹਾ ਹੈ। ਇਸ ਦੇ ਨਾਲ ਹੀ ਰੀਆ ਚੱਕਰਵਰਤੀ ਸੁਸ਼ਾਂਤ ਦੇ ਪਰਿਵਾਰ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਸੁਸ਼ਾਂਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਸੀਬੀਆਈ, ਈਡੀ ਤੇ ਐਨਸੀਬੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਅੱਜ ਐਨਸੀਬੀ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗਜ਼ ਕੇਸ ਵਿੱਚ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰ ਰਹੀ ਹੈ। ਰੀਆ ਨੂੰ ਐਨਸੀਬੀ ਨੇ ਐਤਵਾਰ ਨੂੰ ਇਸ ਮਾਮਲੇ ‘ਚ ਪਹਿਲੀ ਵਾਰ ਲਗਪਗ ਛੇ ਘੰਟੇ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਰੀਆ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਤੇ ਸੀਬੀਆਈ ਵੀ ਪੁੱਛਗਿੱਛ ਕਰ ਚੁੱਕੀ ਹੈ।

Related posts

ਡਰੱਗ ਕੇਸ ‘ਚ ਵਿਜੇ ਪਗਾਰੇ ਨਾਂ ਦੇ ਗਵਾਹ ਦਾ ਦਾਅਵਾ – ਪੈਸਿਆਂ ਲਈ ਆਰੀਅਨ ਖ਼ਾਨ ਨੂੰ ਫਸਾਇਆ ਗਿਆ

On Punjab

ਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆ

On Punjab

ਇਸ ਸ਼ਖਸ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ ਰਾਖੀ ਸਾਵੰਤ !Sep

On Punjab