36.37 F
New York, US
February 23, 2025
PreetNama
ਰਾਜਨੀਤੀ/Politics

ਰੱਖਿਆ ਮੰਤਰੀ ਦੇ ਨਿਰਦੇਸ਼, ਚੀਨ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਰਹਿਣ ਤਿੰਨੇ ਫੌਜਾਂ

ਨਵੀਂ ਦਿੱਲੀ: ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੇ ਸੀਡੀਐਸ ਜਨਰਲ ਬਿਪਨ ਰਾਵਤ ਨਾਲ ਬੈਠਕ ਕੀਤੀ। ਇਸ ਉੱਚ ਪੱਧਰੀ ਬੈਠਕ ‘ਚ ਲੱਦਾਖ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਰੱਖਿਆ ਮੰਤਰੀ ਨੇ ਚੀਨ ਨੂੰ ਕਿਸੇ ਵੀ ਹਰਕਤ ਦਾ ਮੂੰਹ ਤੋੜ ਜਵਾਬ ਦੇਣ ਲਈ ਸੈਨਾ ਨੂੰ ਤਿਆਰ ਰਹਿਣ ਲਈ ਕਿਹਾ। ਹਥਿਆਰਬੰਦ ਸੈਨਾ ਨੂੰ ਐਲਏਸੀ ਤੇ ਹਮਲਾਵਰ ਵਿਵਹਾਰ ਨਾਲ ਨਜਿੱਠਣ ਲਈ ਪੂਰੀ ਆਜ਼ਾਦੀ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਰੱਖਿਆ ਮੰਤਰੀ ਸੋਮਵਾਰ ਨੂੰ ਆਪਣੀ ਤਿੰਨ ਦਿਨਾਂ ਦੀ ਰੂਸ ਯਾਤਰਾ ਲਈ ਰਵਾਨਾ ਹੋਣਗੇ। ਲੱਦਾਖ ਦੇ ਵਿੱਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ‘ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਉੱਥੇ ਹੀ ਇਸ ਝੜਪ ‘ਚ ਚੀਨ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ। ਚੀਨ ਦੇ ਇੱਕ ਕਮਾਂਡਿੰਗ ਅਫਸਰ ਸਣੇ 40 ਸੈਨਿਕਾਂ ਨੂੰ ਭਾਰਤੀ ਜਵਾਨਾਂ ਨੇ ਢੇਰ ਕਰ ਦਿੱਤਾ ਸੀ।

Related posts

ਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾ

On Punjab

ਸੋਨੀਆ ਗਾਂਧੀ ਵੱਲੋਂ ‘ਇੰਦਰਾ ਗਾਂਧੀ ਭਵਨ’ ਦਾ ਉਦਘਾਟਨ

On Punjab

ਕੁਝ ਦਿਨ ਪਹਿਲਾਂ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਕੀਤੀ ਸੀ ਖੁਦਕੁਸ਼ੀ

On Punjab