Lata’s medical condition recover: ਲਤਾ ਮੰਗੇਸ਼ਕਰ ਜਿਹਨਾਂ ਨੂੰ ਸੋਮਵਾਰ (11 ਨਵੰਬਰ) ਨੂੰ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ, ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਡਾਕਟਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਫੇਫੜਿਆਂ ਵਿਚ ਇੰਫੇਕਸ਼ਨ ਹੋ ਚੁੱਕੀ ਹੈ ਅਤੇ ਨਮੋਨੀਆ ਹੋਣ ਦੀ ਵੀ ਖਬਰ ਦੱਸੀ ਹੈ।
ਡਾ. ਪਤਿਤ ਸਮਾਧਨੀ ਉਹਨਾਂ ਦੇ ਸਥਿਤੀ ਤੇ ਨਜ਼ਰ ਰੱਖ ਰਹੇ ਹਨ। ਲਤਾ ਦੀ ਹਾਲਤ ਹੁਣ ਸਥਿਰ ਹੈ ਜੋ ਕਿ ਹੁਣ ਪਹਿਲਾਂ ਨਾਲੋਂ ਠੀਕ ਹਨ। ਤੁਹਾਡੇ ਸਾਰੀਆਂ ਦਾ ਪ੍ਰਾਰਥਨਾਵਾਂ ਕਰਨ ਲਈ ਧੰਨਵਾਦ। ਅਸੀਂ ਚਾਹੁੰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ ਤਾਂ ਜੋ ਉਨ੍ਹਾਂ ਨੂੰ ਜਲਦੀ ਘਰ ਲਿਆਂਦਾ ਜਾ ਸਕੇ। ”ਲਤਾ ਦੀ ਸਿਹਤ ਬਾਰੇ ਹਸਪਤਾਲ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਡਾ. ਸਮਾਧਨੀ ਨੇ ਦੱਸਿਆ, ‘ਉਹਨਾਂ ਦੀ ਸਥਿਤੀ ਵਿਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ। ਪਰ ਉਹਨਾਂ ਦੀ ਹਾਲਤ ਹਜੇ ਵੀ ਗੰਭੀਰ ਬਣੀ ਹੋਈ ਹੈ।
ਇਸ ਸਮੇਂ ਕੁਝ ਕਹਿਣਾ ਮੁਸ਼ਕਿਲ ਹੈ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ। ”ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ ਕਿ ਉਹਨਾਂ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਦਵਾਈਆ ਨਾਲ ਉਹਨਾਂ ਨੂੰ ਕਾਫੀ ਫਰਕ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲਤਾ ਨੂੰ ਠੀਕ ਹੋਣ ਲਈ ਕੁਝ ਦਿਨ ਲੱਗਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਵਰਾ ਕੋਕੀਲਾ ਲਤਾ ਦੀ ਲੋਕ ਸੰਪਰਕ ਟੀਮ ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕੀਤਾ ਸੀ। ਇਹ ਕਿਹਾ ਜਾ ਰਿਹਾ ਸੀ ਕਿ ਲਤਾ ਜੀ ਨੇ ਬਿਮਾਰੀ ਨਾਲ ਲੜਨ ਲਈ ਸ਼ਾਨਦਾਰ ਜਜ਼ਬਾ ਦਿਖਾਇਆ ਹੈ।
ਅਸੀਂ ਤੁਹਾਨੂੰ ਉਨ੍ਹਾਂ ਨਾਲ ਸਬੰਧਤ ਹਰ ਪਲ ਦੀ ਜਾਣਕਾਰੀ ਦਿੰਦੇ ਰਹਾਂਗੇ। ਇੱਕ ਗਾਇਕ ਹੋਣ ਦੇ ਕਾਰਨ, ਉਹਨਾਂ ਦੇ ਫੇਫੜੇ ਦੀ ਤਾਕਤ ਬਹੁਤ ਜ਼ਿਆਦਾ ਹੈ। ਸੋਮਵਾਰ ਨੂੰ ਲਤਾ ਮੰਗੇਸ਼ਕਰ ਦੀ ਭੈਣ ਆਸ਼ਾ ਭੋਂਸਲੇ ਵੀ ਉਹਨਾਂ ਦੀ ਦੇਖਭਾਲ ਲਈ ਹਸਪਤਾਲ ਪਹੁੰਚੀ ਸੀ। ਬਾਲੀਵੁੱਡ ਸਿਤਾਰੇ ਵੀ ਉਨ੍ਹਾਂ ਦੀ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਕੁਝ ਸਮਾਂ ਪਹਿਲਾ ਹੀ ਲਤਾ ਜੀ ਨੇ ਆਪਣਾ 90 ਵਾਂ ਜਨਮਦਿਨ 28 ਸਤੰਬਰ ਨੂੰ ਮਨਾਇਆ।