PreetNama
ਰਾਜਨੀਤੀ/Politics

ਲਾਇਸੈਂਸੀ ਹਥਿਆਰਾਂ ਦੀ ਗਿਣਤੀ ਘਟਾਏ ਜਾਣ ‘ਤੇ ਕੈਪਟਨ ਨਾਖ਼ੁਸ਼, ਕੇਂਦਰ ਨੂੰ ਕੀਤੀ ਅਪੀਲ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਸਥਾਨਾਂ ਤੇ ਇਤਿਹਾਸ ਦੇ ਮੱਦੇਨਜ਼ਰ ਪੰਜਾਬ ਵਿੱਚ ਲਾਇਸੈਂਸੀ ਹਥਿਆਰਾਂ ਦੀ ਗਿਣਤੀ ਨੂੰ ਤਿੰਨ ਤੋਂ ਘਟਾ ਕੇ ਇੱਕ ਨਾ ਕੀਤਾ ਜਾਏ।

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਰਮਜ਼ ਐਕਟ, 1959 ਵਿੱਚ ਸੋਧ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਦੇ ਪ੍ਰਸਤਾਵ ਦੀ ਸਮੀਖਿਆ ਦੀ ਮੰਗ ਕੀਤੀ ਹੈ, ਜਿਸ ਨਾਲ ਇੱਕ ਲਾਇਸੰਸ ‘ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਇੱਕ ਕਰਨ ਦੀ ਗੱਲ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕੁਝ ਸੂਬੇ ਹਥਿਆਰਾਂ ਦੀ ਗਿਣਤੀ ਨੂੰ ਘੱਟ ਕਰਨ ਦੇ ਚਾਹਵਾਨ ਹਨ ਤਾਂ ਉਨ੍ਹਾਂ ਨੂੰ ਦੂਜੇ ਸੂਬਿਆਂ ਨਾਲ ਪੱਖਪਾਤ ਕੀਤੇ ਬਿਨਾਂ ਅਜਿਹਾ ਕਰਨ ਦੀ ਆਗਿਆ ਦਿੱਤੀ ਜਾ ਸਕਦੀ ਹੈ।

ਦੱਸ ਦੇਈਏ ਦੇਸ਼ ‘ਚ ਤੇਜ਼ੀ ਨਾਲ ਵਧ ਰਹੇ ਗਨ ਕਲਚਰ ਨੂੰ ਰੋਕਣ ਲਈ ਕੇਂਦਰ ਸਰਕਾਰ ਗੈਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆ ਰਹੀ ਹੈ। ਇਸ ਤਹਿਤ ਗੈਰ ਕਾਨੂੰਨੀ ਹਥਿਆਰ ਮਾਮਲਿਆਂ ‘ਚ ਉਮਰ ਕੈਦ ਤਕ ਦੀ ਸਜ਼ਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਨੇ ਬਿੱਲ ਪਾਸ ਕਰ ਦਿੱਤਾ ਤਾਂ ਸੰਸਦ ਇਜਲਾਸ ‘ਚ ਸਰਕਾਰ ਇਸ ਨੂੰ ਪੇਸ਼ ਕਰਨ ਜਾ ਰਹੀ ਹੈ। ਨਵੇਂ ਕਾਨੂੰਨ ਤਹਿਤ ਆਮ ਆਦਮੀ ਨੂੰ ਹਥਿਆਰ ਰੱਖਣ ਦੀ ਗਿਣਤੀ ‘ਚ ਵੀ ਕਮੀ ਕੀਤੀ ਗਈ ਹੈ ਤੇ ਹਥਿਆਰ ਲਾਈਸੈਂਸ ਰਿਨਿਊ ਕਰਨ ਦਾ ਸਮਾਂ ਵੀ ਤਿੰਨ ਸਾਲ ਤੋਂ ਪੰਜ ਸਾਲ ਕੀਤਾ ਜਾ ਰਿਹਾ ਹੈ।

Related posts

ਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤ

On Punjab

ਅਤਿਵਾਦ ਦੀ ਕਿਸੇ ਵੀ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦੇਵਾਂਗੇ: ਮੋਦੀ

On Punjab

ਮਨੀਸ਼ ਸਿਸੋਦੀਆ ਦੇ ਘਰ CBI Raid ‘ਤੇ ਮਾਨ ਨੇ PM Modi ‘ਤੇ ਕੱਸਿਆ ਤਨਜ਼, ਕਿਹਾ- …ਇੰਝ ਕਿਵੇਂ ਅੱਗੇ ਵਧੇਗਾ ਭਾਰਤ

On Punjab