ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕੇ ਤੋਂ ਹਰਾ ਕੇ ਵਿਧਾਇਕ ਬਣੇ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਅੱਜ ਉਹ ਆਪਣੇ ਮਾਪਿਆਂ ਤੇ ਲੋਕਾਂ ਕਰਕੇ ਵਿਧਾਨ ਸਭਾ ਵਿੱਚ ਪੁੱਜਿਆ ਹਾਂ ਉਨ੍ਹਾਂ ਕਿਹਾ ਕਿ ਸਵੇਰੇ ਮਾਂ ਦਾ ਅਸ਼ੀਰਵਾਦ ਲੈ ਕੇ ਇੱਥੇ ਆਇਆ ਹਾਂ ਤੇ ਮਾਂ ਨੇ ਕਿਹਾ ਪੁੱਤ ਉਲਾਂਭਾ ਨਹੀਂ ਆਉਣਾ ਚਾਹੀਦਾ। ਉੱਗੋਕੇ ਨੇ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਨ ਦਾ ਯਤਨ ਕਰਨਗੇ।