ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ (Sidhu Moose Wala) ਦੀ ਹੱਤਿਆ ਦੇ ਦੋਸ਼ੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੇ ਐੱਨਆਈਏ ਕੋਰਟ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ (Delhi High Court) ਦਾ ਰੁਖ਼ ਕੀਤਾ। ਉਸ ਨੇ ਆਪਣੀ ਸੁਰੱਖਿਆ ਸਬੰਧੀ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਉਸ ਦਾ ਐਨਕਾਉਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤੇ ਪੰਜਾਬ ਪੁਲਿਸ ਨੂੰ ਨਾ ਸੌਂਪਿਆ ਜਾਵੇ। ਹਾਈ ਕੋਰਟ ਵੱਲੋਂ ਸੁਣਵਾਈ 1 ਜੂਨ ਯਾਨੀ ਬੁੱਧਵਾਰ ਨੂੰ ਕੀਤੀ ਜਾਵੇਗੀ।
ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਉਸ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ‘ਚ ਫਸਾਇਆ ਜਾ ਰਿਹਾ ਹੈ ਤੇ ਜੇਕਰ ਉਸ ਨੂੰ ਪੰਜਾਬ ਪੁੱਛਗਿੱਛ ਲਈ ਲਿਜਾਇਆ ਜਾਂਦਾ ਹੈ ਤਾਂ ਵਿਰੋਧੀ ਗਿਰੋਹ ਉਸ ਦੀ ਹੱਤਿਆ ਕਰ ਸਕਦਾ ਹੈ।