PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਏਐੱਨਆਈ, ਮੁੰਬਈ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਉੱਥੇ ਹੀ ਇਕ ਵਾਰ ਫਿਰ ਤੋਂ ਅਦਾਕਾਰ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਧਮਕੀ ਮਿਲੀ ਹੈ। ਮੁੰਬਈ ਪੁਲਿਸ ਟ੍ਰੈਫਿਕ ਕੰਟਰੋਲ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ ਮੈਸੇਜ ਮਿਲਿਆ ਹੈ, ਜਿਸ ‘ਚ ਲਿਖਿਆ ਹੈ, ‘ਉਹ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਜੇ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦਾ ਹੈ ਤਾਂ ਉਹ ਸਾਡੇ ਮੰਦਰ ‘ਚ ਜਾ ਕੇ ਮਾਫ਼ੀ ਮੰਗੇ ਜਾਂ 5 ਕਰੋੜ ਰੁਪਏ ਅਦਾ ਕਰੇ।’ ਜੇ ਉਹ ਅਜਿਹਾ ਨਹੀਂ ਕਰਦਾ, ਤਾਂ ਅਸੀਂ ਉਸ ਨੂੰ ਮਾਰ ਦੇਵਾਂਗੇ। ਸਾਡਾ ਗਿਰੋਹ ਅਜੇ ਵੀ ਸਰਗਰਮ ਹੈ। ਮੁੰਬਈ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

Related posts

ਹੁਣ ਮੋਟਰ ਇੰਡਸਟਰੀ ‘ਤੇ ਛਾਇਆ ਮੰਦੀ ਦਾ ਅਸਰ, ਹੌਂਡਾ ਨੇ ਅਣਮਿਥੀ ਛੁੱਟੀ ‘ਤੇ ਭੇਜੇ 300 ਮੁਲਾਜ਼ਮ

On Punjab

Pakistan : ਬੈਲਟ ਪੇਪਰਾਂ ਦੀ ਚੋਰੀ ਤੇ ਕਰਾਚੀ ਦੀਆਂ ਉਪ ਚੋਣਾਂ ‘ਚ ਹਿੰਸਾ ਦੀ ਜਾਂਚ ਰਿਪੋਰਟ ਅਸੰਤੁਸ਼ਟੀਜਨਕ : ਚੋਣ ਕਮਿਸ਼ਨ

On Punjab

ਸਰਦੀਆਂ ‘ਚ ਬੇਹੱਦ ਫਾਇਦੇਮੰਦ ਹੈ,ਪੈਟਰੋਲੀਅਮ ਜੈਲੀ, ਜਾਣੋ 5 ਜ਼ਬਰਦਸਤ ਫਾਇਦੇ

On Punjab