ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵੀਰਵਾਰ ਸਵੇਰੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ, ਅਧਿਕਾਰੀ ਨੇ ਕਿਹਾ ਕਿ ਸਮਾਰਕਾਂ ਵਿਚ ਬੰਬ ਹੋਣ ਬਾਰੇ ਸਵੇਰੇ 9.03 ਵਜੇ ਇੱਕ ਕਾਲ ਆਈ ਸੀ ਅਤੇ ਟੀਮਾਂ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਕਿਹਾ, “ਅਸੀਂ ਫਾਇਰ ਟੈਂਡਰ ਨੂੰ ਮੌਕੇ ’ਤੇ ਭੇਜਿਆ ਅਤੇ ਪੂਰੀ ਤਲਾਸ਼ੀ ਲਈ, ਹਾਲਾਂਕਿ ਉੱਥੇ ਕੁਝ ਵੀ ਸ਼ੱਕੀ ਨਹੀਂ ਮਿਲਿਆ।