ਇਸ ਸਮੇਂ ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਸ ਏਂਜਲਸ ਦੇ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ’ਚ ਅਮਰੀਕਾ ਦਾ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇਸ ਫੈਸਲੇ ’ਤੇ ਵਿਚਾਰ ਕਰ ਰਹੇ ਹਨ। ਸਮਾਚਾਰ ਏਜੰੰਸੀ ਏਐੱਨਆਈ ਨੇ ਅਮਰੀਕੀ ਮੀਡੀਆ ਦੇ ਹਵਾਲੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕੀ ਮੀਡੀਆ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਲਾਸ ਏਂਜਲਸ ਦੇ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ’ਚ ਨਵਾਂ ਰਾਜਦੂਤ ਨਿਯੁਕਤ ਕਰਨ ’ਤੇ ਵਿਚਾਰ ਕਰ ਰਹੇ ਹਨ।
ਭਾਰਤ ’ਚ ਅੰਤਿਰਮ ਰਾਜਦੂਤ ਦੇ ਰੂਪ ’ਚ ਡੈਨੀਅਲ ਸਮਿਥ ਨੂੰ ਕੀਤਾ ਗਿਆ ਹੈ ਨਿਯੁਕਤ

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਭਾਰਤ ’ਚ ਕੋਵਿਡ-19 ਸੰਕ੍ਰਮਣ ਦੇ ਕਾਰਨ ਪੈਦਾ ਹੋਏ ਸੰਕਟ ਦੌਰਾਨ ਆਪਣੇ ਅੰਤਿਰਮ ਰਾਜਦੂਤ ਦੇ ਤੌਰ ’ਤੇ ਡੈਨੀਅਲ ਸਮਿਥ ਨੂੰ ਭਾਰਤ ਭੇਜਣ ਦਾ ਫੈਸਲਾ ਕੀਤਾ ਹੈ, ਤਾਂਕਿ ਦੋਵੇਂ ਦੇਸ਼ਾਂ ਵਿਚਕਾਰ ਸਹਿਯੋਗ ਵਧਾਇਆ ਜਾ ਸਕੇ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਹਾਲ ’ਚ ਕੇਅਰਟੇਕਰ ਵਿਦੇਸ਼ ਮੰਤਰੀ ਤੇ ਕੇਅਰਟੇਕਰ ਵਿਦੇਸ਼ ਮੰਤਰੀ ਦੇ ਤੌਰ ’ਤੇ ਸੇਵਾਵਾਂ ਦੇ ਚੁੱਕੇ ਹਨ, ਵਿਦੇਸ਼ ਸੇਵਾ ਸੰਸਥਾਨ ਦੇ ਨਿਦੇਸ਼ਕ ਰਾਜਦੂਤ ਡੈਨੀਅਲ ਸਮਿਥ ਭਾਰਤ ’ਚ ਅਮਰੀਕੀ ਦੂਤਵਾਸ ਦੇ ਅੰਤਰਿਮ ਪ੍ਰਮੁੱਖ ਦੇ ਤੌਰ ’ਤੇ ਸੇਵਾਵਾਂ ਦੇਣ ਲਈ ਨਵੀਂ ਦਿੱਲੀ ਰਵਾਨਾ ਹੋਣਗੇ।