PreetNama
ਸਮਾਜ/Social

ਲਾਹੌਰ ਅਦਾਲਤ ਨੇ ਹਾਫਿਜ਼ ਸਈਦ ਖਿਲਾਫ ਸੁਣਵਾਈ 16 ਦਸੰਬਰ ਤੱਕ ਕੀਤੀ ਮੁਲਤਵੀ

hearing against Hafeez Saeed ਇਸਲਾਮਾਬਾਦ: ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ‘ਤੇ ਅੱਤਵਾਦ ਦੇ ਵਿੱਤੀਪੋਸ਼ਣ ਦੇ ਮਾਮਲੇ ਵਿਚ ਦੋਸ਼ ਤੈਅ ਕਰਨ ਤੋਂ ਬਾਅਦ ਅਦਾਲਤ ਨੇ ਲਗਾਤਾਰ ਤੀਜੇ ਦਿਨ ਸ਼ਨੀਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਸੋਮਵਾਰ 16 ਦਸੰਬਰ ਤੱਕ ਮੁਲਤਵੀ ਕਰ ਦਿੱਤੀ। ਜਾਣਕਾਰੀ ਮੁਤਾਬਕ ਅੱਤਵਾਦ ਨੂੰ ਵਿੱਤੀ ਮਦਦ ਮੁਹੱਈਆ ਕਰਾਉਣ ਦੇ ਮਾਮਲੇ ‘ਚ ਸਈਦ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਦੋਸ਼ੀ ਪਾਇਆ ਗਿਆ। ਜਿਸ ਤੋਂ ਬਾਅਦ ਲਾਹੌਰ ਦੀ ਅਦਾਲਤ ਨੇ ਇਸ ਮਾਮਲੇ ਵਿਚ ਸਈਦ ਖਿਲਾਫ ਮਾਮਲੇ ਦੀ ਸੁਣਵਾਈ ਕਰਨੀ ਸੀ, ਪਰ ਵਕੀਲ ਦੀ ਹੜਤਾਲ ਸੜਕਾਂ ਅੱਤਵਾਦ ਵਿਰੋਧੀ ਅਦਾਲਤ ਦੇ ਜੱਜ ਅਰਸ਼ਦ ਹੁਸੈਨ ਭੁੱਟਾ ਨੇ ਅੱਤਵਾਦ ਨੂੰ ਧਨ ਮੁਹੱਈਆ ਕਰਨ ਦੇ ਮਾਮਲੇ ‘ਚ ਸਈਦ ਅਤੇ ਹੋਰਾਂ ਦੇ ਵਿਰੁੱਧ ਸੁਣਵਾਈ ਸੋਮਵਾਰ 16 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ‘ਚ ਜਮਾਤ-ਉਦ-ਦਾਅਵਾ ਮੁਖੀ ਅਤੇ ਉਸ ਦੇ ਸਾਥੀਆਂ ਹਾਫਿਜ਼ ਅਬਦੁੱਲ ਸਲਾਮ ਬਿਨ ਮੁਹੰਮਦ, ਮੁਹੰਮਦ ਅਸ਼ਰਫ ਅਤੇ ਜ਼ਫਰ ਇਕਬਾਲ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਪ੍ਰੌਸੀਕਿਊਸ਼ਨ ਨੂੰ ਗਵਾਹ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਦੇ ਇਕ ਅਧਿਕਾਰੀ ਅਨੁਸਾਰ ਵਕੀਲਾਂ ਦੀ ਹੜਤਾਲ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਉਹਨਾਂ ਨੇ ਕਿਹਾ ਕਿ ਲਾਹੌਰ ਦੇ ਇਕ ਹਸਪਤਾਲ ਵਿਚ ਹੰਗਾਮਾ ਕਰਨ ਦੇ ਮਾਮਲੇ ਵਿਚ ਆਪਣੇ ਸਾਥੀਆਂ ਦੀ ਗ੍ਰਿਫਤਾਰੀ ‘ਤੇ ਵਕੀਲ ਪ੍ਰਦਰਸ਼ਨ ਕਰ ਰਹੇ ਹਨ।

ਇਸ ਪ੍ਰਕਾਰ ਜੇ ਇਸੇ ਤਰਾਂ ਚਲਦਾ ਰਿਹਾ ਤਾਂ ਸ਼ੁੱਕਰਵਾਰ ਨੂੰ ਵੀ ਸੁਣਵਾਈ ਹੋਣ ਦੀ ਸੰਭਾਵਨਾ ਨਹੀਂ ਹੈ।” ਬੁੱਧਵਾਰ ਨੂੰ ਪੰਜਾਬ ਦੇ ਵਕੀਲ ਅਬਦੁਰ ਰਉਫ ਨੇ ਅਦਾਲਤ ਨੂੰ ਦੱਸਿਆ ਕਿ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਅਤੇ ਹੋਰ ਅੱਤਵਾਦ ਨੂੰ ਵਿੱਤੀ ਮਦਦ ਕਰਨ ਦੇ ਮਾਮਲੇ ਵਿਚ ਸ਼ਾਮਲ ਸਨ ਅਤੇ ਪੰਜਾਬ ਪੁਲਸ ਦੇ ਕੋਲ ਇਸ ਦੇ ਠੋਸ ਸਬੂਤ ਹਨ। ਅੱਤਵਾਦ ਨੂੰ ਧਨ ਮੁਹੱਈਆ ਕਰਨ ਦੇ ਮਾਮਲੇ ਵਿਚ ਪੰਜਾਬ ਸੂਬੇ ਦੇ ਵਿਭਿੰਨ ਸ਼ਹਿਰਾਂ ਵਿਚ ਸਈਦ ਅਤੇ ਉਸ ਦੇ ਸਾਥੀਆਂ ਵਿਰੁੱਧ 23 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ ਸਈਦ ਨੂੰ 17 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਵਕੀਲਾਂ ਦੀ ਇਸ ਹੜਤਾਲ ਨੂੰ 16 ਦਸੰਬਰ ਤੱਕ ਖ਼ਤਮ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਵਿਚ ਅਗਲੀ ਕਾਰਵਾਈ ਛੇਤੀ ਹੋ ਸਕੇ , ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਆਉਣ ਵਾਲੇ ਫੈਸਲੇ ਦਾ ਬੇਸਬਰੀ ਨਾਲ ਇੰਤਜ਼ਾਰ ਹੈ

Related posts

ਈਰਾਨ ‘ਚ ਕੁੜੀਆਂ ਦੇ 10 ਸਕੂਲਾਂ ‘ਤੇ ਗੈਸ ਦਾ ਹਮਲਾ, 100 ਤੋਂ ਵੱਧ ਵਿਦਿਆਰਥਣਾਂ ਹਸਪਤਾਲ ‘ਚ ਦਾਖਲ

On Punjab

ਮਨੀਪੁਰ ਵਿੱਚ ਰਾਜਭਵਨ ’ਤੇ ਪਥਰਾਅ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਮੰਗੇ; ਕਈ ਜਣੇ ਜ਼ਖਮੀ; ਪੁਲੀਸ ਵੱਲੋਂ ਲਾਠੀਚਾਰਜ

On Punjab

ਕਿੰਨਾ ਖ਼ਤਰਨਾਕ ਹੈ ਐੱਨ. ਐੱਸ. ਏ. ਧਾਰਾ ਦਾ ਕਾਨੂੰਨ

On Punjab