ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ: ਬਲਬੀਰ ਸਿੰਘ December 25, 20244 ਪਟਿਆਲਾ-ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਨਾਲ ‘ਆਪ’ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਮੁਲਾਕਾਤ ਲਈ ਇਥੇ ਇੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਗਮ ਨਿਗਮ ਚੋਣਾਂ ਸਬੰਧੀ ਮਾਲਵਾ ਜ਼ੋਨ ਦੇ ਇੰਚਾਰਜ ਕੈਬਨਿਟ ਹਰਦੀਪ ਸਿੰਘ ਮੁੰਡੀਆਂ, ਪਟਿਆਲਾ ਦੇ ਇੰਚਾਰਜ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਾਠਣਮਾਜਰਾ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਪੀਆਰਟੀਸੀ ਦੇ ਚੇਅਰਮੈਨ ਰਧਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇ ਕੌਂਸਲਰ ਤੇਜਿੰਦਰ ਮਹਿਤਾ ਆਦਿ ਵੀ ਮੌਜੂਦ ਸਨ। ਇਸ ਮੌਕੇ ਨਵੇਂ ਬਣੇ ਇਨ੍ਹਾਂ ਸਮੂਹ ‘ਆਪ’ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਮੰਤਰੀਆਂ ਨੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਸਿਹਤ ਮੰਤਰੀ ਦਾ ਕਹਿਣਾ ਸੀ ਕਿ ਉਹ ਆਪੋ ਆਪਣੀ ਵਾਰਡ ਦੇ ਵਿਕਾਸ ਕਾਰਜ ਵੀ ਪਾਰਟੀ ਪੱਧਰ ਤੋਂ ਉਪਰ ਉਠ ਕੇ ਕਰਵਾਉਣ। ਮੰਤਰੀਆਂ ਦਾ ਇਹ ਵੀ ਕਹਿਣਾ ਸੀ ਕਿ ਲੋਕਾਂ ਨੇ ਵੱਡੀ ਗਿਣਤੀ ’ਚ ‘ਆਪ’ ਉਮੀਦਵਾਰਾਂ ਨੂੰ ਜਿਤਾ ਕੇ ‘ਆਪ’ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ ਹੈ। ਇਸ ਮੌਕੇ ‘ਆਪ’ ਕੌਂਸਲਰਾਂ ’ਚ ਗੁਰਜੀਤ ਸਾਹਨੀ, ਤੇਜਿੰਦਰ ਮਹਿਤਾ, ਹਰਪਾਲ ਜੁਨੇਜਾ, ਕੁੰਦਨ ਗੋਗੀਆ, ਗੁਰਕਿਰਪਾਲ ਕਸਿਆਣਾ, ਸ਼ਿਵਰਾਜ ਵਿਰਕ ਤੇ ਹਰਿੰਦਰ ਕੋਹਲੀ ਸਮੇਤ ਕਈ ਹੋਰ ਵੀ ਸ਼ਾਮਲ ਸਨ।