ਨਵੀਂ ਦਿੱਲੀ: ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਨਾਲ ਸਬੰਧਤ ਦੋ ਬਿਲ ਸਰਕਾਰ 16 ਦਸੰਬਰ ਨੂੰ ਪੇਸ਼ ਕਰੇਗੀ।ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹੇਠਲੇ ਸਦਨ ਵਿੱਚ ਸੰਵਿਧਾਨ (129ਵੀਂ ਸੋਧ) ਬਿਲ ਅਤੇ ਕੇਂਦਰੀ ਸ਼ਾਸਤ ਕਾਨੂੰਨ (ਸੋਧ) ਬਿਲ ਪੇਸ਼ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 12 ਦਸੰਬਰ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਸੰਕਲਪ ਨੂੰ ਲਾਗੂ ਕਰਨ ਲਈ ਸੰਵਿਧਾਨਕ ਸੋਧ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੰਤਰੀ ਮੰਡਲ ਨੇ ਦੋ ਡਰਾਫਟ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਸੰਵਿਧਾਨ ਸੋਧ ਬਿਲ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਬਿਲ ਵਿਧਾਨ ਸਭਾਵਾਂ ਵਾਲੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ। ਸੰਵਿਧਾਨ ਸੋਧ ਬਿਲ ਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ, ਜਦਕਿ ਦੂਜੇ ਬਿਲ ਲਈ ਸਦਨ ਵਿੱਚ ਸਧਾਰਨ ਬਹੁਮਤ ਦੀ ਲੋੜ ਹੁੰਦੀ ਹੈ।
ਹਾਲਾਂਕਿ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੜਾਅਵਾਰ ਮਿਉਂਸਪਲ ਅਤੇ ਪੰਚਾਇਤੀ ਚੋਣਾਂ ਕਰਵਾਉਣ ਦਾ ਪ੍ਰਸਤਾਵ ਦਿਤਾ ਸੀ, ਪਰ ਮੰਤਰੀ ਮੰਡਲ ਨੇ ਫਿਲਹਾਲ ਸਥਾਨਕ ਬਾਡੀ ਚੋਣਾਂ ਦੇ ਮੁੱਦੇ ਤੋਂ ਦੂਰੀ ਬਣਾ ਕੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਕੇਜਰੀਵਾਲ ਨੇ ਇਸ ਮੁੱਦੇ ਉੱਤੇ ਚਰਚਾ ਕਰਨ ਲਈ ਅਮਿਤ ਸ਼ਾਹ ਨਾਲ ਮਿਲਣ ਦਾ ਸਮਾਂ ਮੰਗਿਆ ਹੈ।
ਅਰਵਿੰਦ ਕੇਜਰੀਵਾਲ ਨੇ ਚਿੱਠੀ ਵਿਚ ਲਿਖਿਆ, “ਦਿੱਲੀ ਦੀ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਦੇ ਅਧੀਨ ਹੈ। ਦਿੱਲੀ ਨੂੰ ਹੁਣ ਅਪਰਾਧ ਦੀ ਰਾਜਧਾਨੀ ਦੇ ਨਾਮ ਨਾਲ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ 19 ਮੈਟਰੋ ਸ਼ਹਿਰਾਂ ਵਿਚ ਦਿੱਲੀ ਔਰਤਾਂ ਦੇ ਖ਼ਿਲਾਫ਼ ਹੋਣ ਵਾਲੇ ਅਪਰਾਧ ਵਿਚ ਪਹਿਲੇ ਨੰਬਰ ਉੱਤੇ ਹੈ। ਨਾਲ ਹੀ ਕਤਲ ਦੇ ਮਾਮਲਿਆਂ ਵਿਚ ਵੀ ਦਿੱਲੀ ਪਹਿਲੇ ਨੰਬਰ ਉਤੇ ਹੈ।
ਦਿੱਲੀ ਵਿਚ ਜਬਰਨ ਵਸੂਲੀ ਵਾਲੇ ਗੈਂਗ ਸਰਗਰਮ ਹੋਏ ਹਨ। ਏਅਰਪੋਰਟ ਅਤੇ ਸਕੂਲਾਂ ਨੂੰ ਧਮਕੀਆਂ ਮਿਲ ਰਹੀਆਂ ਹਨ।
ਕੇਜਰੀਵਾਲ ਨੇ ਲਿਖਿਆ ਕਿ ਪੂਰੀ ਦਿੱਲੀ ਵਿਚ ਲੋਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਦਿੱਲੀ ਹੁਣ ਦੇਸ਼-ਵਿਦੇਸ਼ ਵਿਚ ਅਪਰਾਧ ਦੀ ਰਾਜਧਾਨੀ ਦੇ ਰੂਪ ਵਿਚ ਪਛਾਣੀ ਜਾ ਰਹੀ ਹੈ।