59.76 F
New York, US
November 8, 2024
PreetNama
ਫਿਲਮ-ਸੰਸਾਰ/Filmy

ਲੌਕਡਾਊਨ ਵਿਚਕਾਰ ਆਪਣੇ ਪੁੱਤਰ ਨਾਲ ਇੰਝ ਬਿਤਾ ਰਹੇ ਨੇ ਰੌਸ਼ਨ ਪ੍ਰਿੰਸ,ਸ਼ੇਅਰ ਕੀਤੀਆ ਤਸਵੀਰਾਂ

Roshan Prince with Son: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਜੋ ਕਿ ਲਾਕਡਾਊਨ ਦੇ ਚੱਲਦੇ ਆਪਣੇ ਪਰਿਵਾਰ ਨਾਲ ਇਸ ਸਮੇਂ ਦਾ ਪੂਰਾ ਲੁਤਫ ਉੱਠਾ ਰਹੇ ਨੇ।ਰੌਸ਼ਨ ਪ੍ਰਿੰਸ ਜੋ ਕੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਜੀ ਹਾਂ ਉਹ ਇਹ ਸਮਾਂ ਆਪਣੇ ਬੱਚਿਆਂ ਦੇ ਨਾਲ ਬਿਤਾ ਰਹੇ ਨੇ । ਜਿਸ ਦੀਆਂ ਕੁਝ ਤਸਵੀਰਾਂ ਰੌਸ਼ਨ ਪ੍ਰਿੰਸ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਆਪਣੇ ਬੇਟੇ ਗੌਰਿਕ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਨੇ । ਫੋਟੋ ‘ਚ ਦੇਖ ਸਕਦੇ ਹੋ ਕਿ ਗੌਰਿਕ ਆਪਣੇ ਖਿਡੌਣਿਆਂ ਦੇ ਨਾਲ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ ।

ਦੱਸ ਦਈਏ ਰੌਸ਼ਨ ਪ੍ਰਿੰਸ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸਨ । ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤ ਦੀ ਦਾਤ ਬਖ਼ਸੀ ‘ਤੇ ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਦਾ ਨਾਂਅ ਗੌਰਿਕ ਰੱਖਿਆ ਹੈ । ਇਸ ਤੋਂ ਪਹਿਲਾਂ ਉਹ ਇੱਕ ਧੀ ਦੇ ਪਿਤਾ ਨੇ । ਜੇਕਰ ਗੱਲ ਕਰੀਏ ਉਹਨਾਂ ਦੀ ਗਾਇਕੀ ਦੀ ਤਾਂ ਉਹਨਾਂ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ,ਰੋਸ਼ਨ ਪ੍ਰਿੰਸ ਦੀ ਅਦਾਕਾਰੀ ਤੇ ਗਾਇਕੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਰੋਸ਼ਨ ਪ੍ਰਿੰਸ ਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਉਹ ਸਭ ਸੁਪਰਹਿੱਟ ਸਾਬਿਤ ਹੋਏ ਹਨ।ਜਾਣਕਾਰੀ

ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਰੋਸ਼ਨ ਪ੍ਰਿੰਸ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਫੈਨਜ਼ ਨੂੰ ਆਪਣੇ ਨਾਲ ਜੁੜੀ ਹਰ ਖਬਰ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਰੌਸ਼ਨ ਪ੍ਰਿੰਸ ਦਾ ਜਨਮ 12 ਸਤੰਬਰ 1981 ਵਿੱਚ ਹੋਇਆ ਜੋ ਇੱਕ ਪੰਜਾਬੀ ਗਾਇਕ, ਨਿਰਮਾਤਾ, ਸੰਗੀਤਕਾਰ ਅਤੇ ਗੀਤਕਾਰ ਹਨ। ਇਹਨਾਂ ਦਾ ਜਨਮ ਬ੍ਰਾਹਮਣ ਪਰਿਵਾਰ ਵਿੱਚ ਲਖਨਊ ਵਿੱਚ ਹੋਇਆ।ਇਹਨਾਂ ਨੇ ਆਪਣੀ ਗ੍ਰੈਜੂਏਸ਼ਨ ਏ ਐੱਸ ਐੱਸ ਐੱਮ ਕਾਲਜ ਮੁਕੰਦਪੁਰ ਤੋਂ ਕੀਤੀ। ਰੌਸ਼ਨ ਪ੍ਰਿੰਸ ਪੰਜਾਬੀ ਦੇ ਰਿਐਲਟੀ ਸ਼ੋਅ ਆਵਾਜ਼ ਪੰਜਾਬ ਦੀ ਦੇ ਪਹਿਲੇ ਸੀਜ਼ਨ ਵਿੱਚ ਵਿਜੇਤਾ ਰਹੇ। ਰੌਸ਼ਨ ਪ੍ਰਿੰਸ ਨੇ ਹੁਣ ਤੱਕ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ।

Related posts

ਇਸ ਇਨਸਾਨ ਨੂੰ ਰੋਂਦੇ ਨਹੀਂ ਦੇਖ ਸਕਦੀ ਹਿਮਾਂਸ਼ੀ ਖੁਰਾਣਾ

On Punjab

ਇਸ ਕਲਿਯੁਗ ‘ਚ ਸ਼ਰਵਣ ਕੁਮਾਰ ਨੂੰ ਦੇਖ ਅਦਾਕਾਰ ਅਨੂਪਮ ਖੇਰ ਦਾ ਦਿਲ ਭਰਿਆ ਭਾਵੁਕਤਾ ਨਾਲ

On Punjab

ਪਰਮੀਸ਼ ‘ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਖਿਲਾਫ਼ ਹੋਇਆ ਸਪਲੀਮੈਂਟਰੀ ਚਲਾਨ ਪੇਸ਼

On Punjab