ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਤੋਂ ਬਾਅਦ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਮਹੱਤਵਪੂਰਨ ਪ੍ਰਸਤਾਵ ਤਿਆਰ ਕੀਤਾ ਹੈ।
ਇਸ ਤਹਿਤ ਹੁਣ ਸਿਰਫ 50 ਲੋਕ ਵਿਆਹ ਦੇ ਸਮਾਰੋਹ ‘ਚ ਸ਼ਾਮਲ ਹੋ ਸਕਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ 200 ਦੀ ਬਜਾਏ, ਸਿਰਫ 50 ਲੋਕ ਦਿੱਲੀ ਵਿੱਚ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣਗੇ।
ਇਹ ਪ੍ਰਸਤਾਵ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜਿਆ ਗਿਆ ਹੈ। ਇਹ ਪ੍ਰਾਵਧਾਨ ਉਪ ਰਾਜਪਾਲ ਦੁਆਰਾ ਮਨਜੂਰ ਹੁੰਦੇ ਹੀ ਲਾਗੂ ਹੋ ਜਾਵੇਗਾ।