ਪਟਿਆਲਾ-ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਨਲ ਕਲੱਬ ਦੇ ਸਹਿਯੋਗ ਨਾਲ 62ਵੇਂ ਅਤੇ 63ਵੇ ਆਲ ਇੰਡੀਆ ਚੈਂਪੀਅਨਸ਼ਿਪ ਤਹਿਤ ਡੌਗ ਸ਼ੋਅ ਕਰਵਾਇਆ ਗਿਆ। ਇਸ ਵਿੱਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਡੌਗ ਸ਼ੋਅ ਵਿੱਚ ਸ਼ਾਮਲ ਹੋਏ ਵੱਖ-ਵੱਖ ਨਸਲਾਂ ਦੇ ਕੁੱਤਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਕੁੱਤੇ ਨੂੰ ਇੱਕ ਪਰਿਵਾਰਿਕ ਮੈਂਬਰ ਦੀ ਤਰ੍ਹਾਂ ਰੱਖਦੇ ਹਨ। ਇਸ ਡੌਗ ਸ਼ੋਅ ਰਾਹੀਂ ਲੋਕਾਂ ਨੂੰ ਚੰਗੀ ਬਰੀਡ ਦੇ ਕੁੱਤੇ ਦੇਖਣ ਨੂੰ ਮਿਲ ਰਹੇ ਹਨ।
previous post