54.77 F
New York, US
April 29, 2025
PreetNama
ਫਿਲਮ-ਸੰਸਾਰ/Filmy

‘ਸ਼ਰਾਬ’ ਗਾਣੇ ’ਤੇ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਪੇਸ਼ੀ 22 ਨੂੰ

ਵਿਸ਼ਵ ਪ੍ਰਸਿੱਧ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਹਾਲ ਹੀ ’ਚ ਰਿਲੀਜ਼ ਹੋਏ ‘ਸ਼ਰਾਬ’ ਗਾਣੇ ’ਤੇ ਨੋਟਿਸ ਲੈਂਦਿਆਂ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਸ਼ੋਅ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।

ਸ਼੍ਰੀ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ’ਤੇ ਬੁੱਧਵਾਰ ਬਾਅਦ ਦੁਪਹਿਰ ਮੀਮੋ ਨੰ. 10431-32 ਤਹਿਤ ਕਮਿਸ਼ਨ ਆਫ਼ ਪੁਲਿਸ ਜਲੰਧਰ ਤੇ ਸੀਨੀਅਰ ਪੁਲਿਸ ਕਪਤਾਨ, ਪਟਿਆਲਾ ਨੂੰ ਭੇਜੇ ਗਏ ਪੱਤਰ ਰਾਹੀਂ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਗਿਆ ਸੀ ਕਿ ਸਪੀਡ ਰਿਕਾਰਡਜ਼ ਕੰਪਨੀ ਵਲੋਂ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਅਵਾਜ਼ ’ਚ ‘ਸ਼ਰਾਬ’ ਗਾਣਾ ਜੋ ਰਿਲੀਜ਼ ਕੀਤਾ ਗਿਆ ਹੈ, ਜਿਸ ’ਚ ਔਰਤਾਂ ਦੀ ਸ਼ਰਾਬ, ਨਸ਼ੇ ਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ। ਜਿਸ ’ਤੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼ੌਅ ਮੋਟੋ ਲੈਂਦਿਆਂ ਸਪੀਡ ਰਿਕਾਰਡਜ਼ ਕੰਪਨੀ, ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਨੂੰ 22 ਸਤੰਬਰ ਨੂੰ ਆਪਣੇ ਦਫ਼ਤਰ ਪੁਲਿਸ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਦੁਪਹਿਰ 12 ਵਜੇ ਪੇਸ਼ੀ ’ਤੇ ਹਾਜ਼ਰ ਹੋਣ ਸਬੰਧੀ ਆਦੇਸ਼ ਜਾਰੀ ਕੀਤੇ ਹਨ।

Related posts

ਅੱਠ ਮਹੀਨੇ ਨਿਊਯਾਰਕ ‘ਚ ਰਹਿ ਕੇ ਅੱਕੇ ਰਿਸ਼ੀ ਕਪੂਰ, ਹੁਣ ਘਰ ਆਉਣ ਦੀ ਕਾਹਲੀ

On Punjab

ਪਰਮੀਸ਼ ‘ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਖਿਲਾਫ਼ ਹੋਇਆ ਸਪਲੀਮੈਂਟਰੀ ਚਲਾਨ ਪੇਸ਼

On Punjab

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ 2’

On Punjab