ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਫ਼ਿਰੋਜ਼ਪੁਰ ਵਲੋਂ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇ ਸੰਕਲਪ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮੇਲਾ ਫਿਰੋਜ਼ਪੁਰ ‘ਚ ਮਾਰਚ ਮਹੀਨੇ ਵਿਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੇ ਸਬੰਧ ਵਿਚ ਅੱਜ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਵਲੋਂ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇ ਸੰਕਲਪ ਦਿਵਸ ਨੂੰ ਸਮਰਪਿਤ ਹੋਣ ਵਾਲੇ ਦੋ ਰੋਜ਼ਾ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਫ਼ਿਰੋਜ਼ਪੁਰ ਦੇ ਆਗੂਆਂ ਵਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਸੰਕਲਪ ਦਿਵਸ ਨੂੰ ਸਮਰਪਿਤ ਉਨ੍ਹਾਂ ਦੀ ਸੰਸਥਾ ਦੇ ਵਲੋਂ ਫਿਰੋਜ਼ਪੁਰ ਵਿਖੇ 13 ਮਾਰਚ 2020 ਨੂੰ ‘ਕਵੀ ਦਰਬਾਰ’ ਦੇਵ ਸਮਾਜ ਕਾਲਜ ਫਾਰ ਵੋਮੈਨ ਫਿਰੋਜ਼ਪੁਰ ਸ਼ਹਿਰ ਵਿਖੇ ਕਰਵਾਇਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਕਵੀ ਦਰਬਾਰ ਦੇ ਵਿਚ ਸਰਵ ਸ਼੍ਰੀ ਸੁਰਜੀਤ ਪਾਤਰ, ਜਸਵੰਤ ਜ਼ਫਰ, ਸੁਰਜੀਤ ਜੱਜ, ਸਵਾਮੀ ਅੰਤਰ ਨੀਰਥ, ਜਸਪਾਲ ਘਈ, ਗੁਰਤੇਜ ਕੋਹਾਰਵਾਲਾ, ਹਰਮੀਤ ਵਿਦਿਆਰਥੀ, ਅਨਿਲ ਆਦਮ, ਪ੍ਰਮੋਦ ਕਾਫ਼ਿਰ, ਸੁਖਜਿੰਦਰ ਫਿਰੋਜ਼ਪੁਰ, ਕੁਲਦੀਪ ਜਲਾਲਾਬਾਦ, ਡਾਕਟਰ ਮਨਜੀਤ ਕੌਰ ਆਜ਼ਾਦ, ਰਾਜੀਵ ਖ਼ਯਾਲ ਆਦਿ ਹਾਜ਼ਰ ਹੋਣਗੇ। ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਫ਼ਿਰੋਜ਼ਪੁਰ ਦੇ ਆਗੂਆਂ ਨੇ ਦੱਸਿਆ ਕਿ ਸੂਫ਼ੀ ਗਾਇਕ ਡਾਕਟਰ ਸਤਿੰਦਰ ਸਰਤਾਜ 14 ਮਾਰਚ 2020 ਦੀ ਸ਼ਾਮ 4 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਸ਼ਹੀਦ ਊਧਮ ਸਿੰਘ ਭਵਨ (ਨੇੜੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ) ਹਾਜ਼ਰੀ ਭਰਨਗੇ।
previous post