ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਹੁਣ ਜੰਮੂ-ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤੀ ਮਿਲੇਗੀ। ਸ਼ਾਹ ਨੇ ਇਹ ਵੀ ਕਿਹਾ ਕਿ ਧਾਰਾ 370 ਨੂੰ ਜੰਮੂ-ਕਸ਼ਮੀਰ ਤੋਂ ਕਾਫੀ ਪਹਿਲਾਂ ਹੀ ਹਟਾ ਦਿੱਤਾ ਜਾਣਾ ਚਾਹੀਦਾ ਸੀ। ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਧਾਰਾ 370 ਹਟਾਉਣ ਦੇ ਸਿੱਟਿਆਂ ਬਾਰੇ ਉਨ੍ਹਾਂ ਦੇ ਮਨ ਵਿੱਚ ਕੋਈ ਵੀ ਸ਼ੰਕਾ ਨਹੀਂ ਹੈ।ਅਮਿਤ ਸ਼ਾਹ ਦਾ ਕਹਿਣਾ ਹੈ ਕਿ ਆਰਟੀਕਲ 370 ਦਾ ਦੇਸ਼ ਨੂੰ ਕੋਈ ਵੀ ਫਾਇਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 370 ਤਹਿਤ ਜੰਮੂ-ਕਸ਼ਮੀਰ ਨੂੰ ਮਿਲ ਰਹੇ ਵਿਸ਼ੇਸ਼ ਦਰਜਿਆਂ ਨੂੰ ਹਟਾਉਣ ਦੇ ਖੇਤਰ ਵਿੱਚ ਅੱਤਵਾਦ ਦਾ ਖ਼ਾਤਮਾ ਹੋਵੇਗਾ ਅਤੇ ਉਹ ਵਿਕਾਸ ਦੇ ਮਾਰਗ ‘ਤੇ ਅੱਗੇ ਵਧੇਗਾ।
ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਧਾਰਾ 370 ਤੋਂ ਦੇਸ਼ ਨੂੰ ਮੁਕਤੀ ਦਿਵਾਈ ਹੈ। ਉਨ੍ਹਾਂ ਕਿਹਾ ਕਿ ਹੁਣ ਕਸ਼ਮੀਰ ਵੀ ਦੇਸ਼ ਦੇ ਨਾਲ ਵਿਕਾਸ ਕਰੇਗਾ।