ਚੰਡੀਗੜ੍ਹ: ਇੱਕ ਪਾਸੇ ਜਿੱਥੇ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਲਗਾਤਾਰ ਹੋ ਰਹੀ ਬਾਰਸ਼ ਨੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜੀ ਹਾਂ, ਸਾਉਣ ਦੇ ਮਹੀਨੇ ਪੈ ਰਹੇ ਬਾਰਸ਼ ਪਹਾੜ ਖਿਸਕਣ ਨਾਲ ਨਾਲ ਚੰਡੀਗੜ੍ਹ–ਮਨਾਲੀ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ। ਦੋਵਾਂ ਪਾਸੇ ਵਾਹਨਾਂ ਦੀ ਲੱਗੀਆਂ ਲੰਬੀਆਂ ਕਤਾਰਾਂ ਹਨ ਅਤੇ ਸੜਕ ‘ਤੇ ਪਹਾੜੀ ਤੋਂ ਡਿੱਗੇ ਪੱਥਰ ਪਏ ਹਨ।
ਇਨ੍ਹਾਂ ਪੱਥਰਾਂ ਨੂੰ ਜੇਸੀਬੀ ਮਸ਼ੀਨ ਰਾਹੀਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਗਾਤਾਰ ਕੰਮ ਕਰਨ ਤੋਂ ਬਾਅਦ ਵੀ ਜਾਮ ਦੇ ਹਾਲਾਤ ਬਣੇ ਹੋਏ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਉੱਤਰਾਖੰਡ–ਹਰਿਆਣਾ ਪਾਉਂਟਾ ਸਾਹਿਬ ਦੇ ਕਈ ਸ਼ਰਧਾਲੁ ਇਸੇ ਰਸਤੇ ਤੋਂ ਸ਼੍ਰੀ ਰੇਣੁਕਾ ਜੀ ਅਤੇ ਹਰਿਪੁਰਦਾਰ ਮੰਦਰ ਜਾਂਦੇ ਹਨ। ਇਸ ਦੇ ਲਈ ਪ੍ਰਸਾਸ਼ਨ ਵੱਲੋਂ ਕੋਈ ਪੁਖਤਾ ਪ੍ਰਬੰਧ ਵੀ ਨਹੀਂ ਕੀਤੇ ਗਏ।
ਲੰਬੇ ਸਮੇਂ ਤੋਂ ਸੜਕ ‘ਚ ਆਵਾਜਾਈ ਬੰਦ ਹੋਣ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਪੈਦਲ ਜਾਣਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਮੌਸਮ ਵਿਭਾਗ ਨੇ ਪਹਿਲਾਂ ਇਸ ਬਾਰੇ ਜਾਣਕਾਰੀ ਦਿੱਤੀ ਸੀ ਪਰ ਇਸ ਤੋਂ ਬਾਅਦ ਵੀ ਪ੍ਰਸਾਸ਼ਨ ਨੇ ਲਾਪਰਵਾਹੀ ਵਰਤੀ ਅਤੇ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ।