ਚੰਡੀਗੜ੍ਹ ‘ਚ ਸ਼ਿਮਲਾ ਦੀ ਰਹਿਣ ਵਾਲੀ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਚੰਡੀਗੜ੍ਹ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਜਾਣਕਰੀ ਮੁਤਾਬਿਕ ਇਕ ਮੁਲਜ਼ਮ ਜਿਸਦਾ ਨਾਂ ਸੰਨੀ ਦੱਸਿਆ ਜਾ ਰਿਹਾ ਹੈ, 4 ਦਿਨ ਪਹਿਲਾਂ ਪੀੜਤਾ ਨੂੰ ਘੁੰਮਣ ਬਹਾਨੇ ਆਪਣੇ ਨਾਲ ਲੈ ਗਿਆ ਤੇ ਉਸ ਨੂੰ ਵਰਗਲਾ ਕੇ ਸੈਕਟਰ 39 ਦੇ ਘਰ ਲੈ ਗਿਆ। ਇੱਥੇ ਆਪਣੇ ਦੋਸਤ ਪਰਵਿੰਦਰ ਨਾਲ ਮਿਲ ਕੇ ਪੀੜਤਾ ਨੂੰ ਬੰਦੀ ਬਣਾ ਲਿਆ ਅਤੇ ਦੋਵਾਂ ਨੇ ਉਸ ਨਾਲ ਸਮੂਹਕ ਜਬਰ ਜਨਾਹ ਕੀਤਾ।
ਜਾਣਕਾਰੀ ਅਨੁਸਾਰ ਇਹ ਕਮਰਾ ਪਰਵਿੰਦਰ ਦਾ ਹੀ ਹੈ। ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੇ ਨਾਲ ਆਈਆਂ ਲੜਕੀਆਂ ਨੌਕਰੀ ਲਈ ਮੁਹਾਲੀ ਆਈਆਂ ਸਨ ਤੇ ਮੁਹਾਲੀ ਵਿੱਚ ਹੀ ਕਿਰਾਏ ’ਤੇ ਰਹਿ ਰਹੀਆਂ ਸਨ। ਪੀੜਤਾ ਦੇ ਬਿਆਨ ਡਿਊਟੀ ਮੈਜਿਸਟ੍ਰੇਟ ਸਾਹਮਣੇ ਦਰਜ ਕਰਵਾਏ ਗਏ ਹਨ। ਮੁਲਜ਼ਮ ਪਰਵਿੰਦਰ ਸਿੰਘ ਨੂੰ ਅਦਾਲਤ ‘ਚ ਪੇਸ਼ ਕਰ ਕੇ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਹੈ। ਮਾਮਲੇ ‘ਚ ਲੜਕੀ ਨੂੰ ਸੈਕਟਰ 39 ਦੇ ਇਕ ਘਰ ‘ਚ ਬੰਦ ਰੱਖਿਆ ਗਿਆ ਸੀ। ਦੂਜੇ ਪਾਸੇ ਦੂਸਰਾ ਮੁਲਜ਼ਮ ਸੰਨੀ ਫ਼ਰਾਰ ਦੱਸਿਆ ਜਾ ਰਿਹਾ ਹੈ ਜਿਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮੁਲਜ਼ਮ ਨੇ ਲੜਕੀ ਨਾਲ 4 ਦਿਨਾਂ ਤਕ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।