ਅਮਰੀਕਾ ’ਚ ਸਕੂਲਾਂ ਦੇ ਖੁੱਲ੍ਹਣ ਨਾਲ ਹੀ ਬੱਚਿਆਂ ’ਚ ਕੋਰੋਨਾ ਇਨਫੈਕਸ਼ਨ ’ਚ ਤੇਜ਼ੀ ਨਾਲ ਉਛਾਲ ਆਇਆ ਹੈ। ਅਮਰੀਕਾ ’ਚ ਕੋਰੋਨਾ ਪਾਜ਼ੇਟਿਵ ਬੱਚਿਆਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਸੀਏਐੱਨ ਦੀ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਕਰੀਬ ਢਾਈ ਲੱਖ ਤੋਂ ਜ਼ਿਆਦਾ ਬੱਚੇ ਕੋਰੋਨਾ ਪਾਜ਼ੇਟਿਵ ਆਏ ਹਨ। ਕੋਰੋਨਾ ਦੇ ਇਹ ਅੰਕੜੇ ਬੇਹੱਦ ਡਰਾਉਣ ਵਾਲੇ ਹਨ।
American Academy of Pediatrics and the Children’s Hospital Association ਦੀ ਤਾਜ਼ਾ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਬੱਚਿਆਂ ’ਚ ਹਫ਼ਤੇ ਸਭ ਤੋਂ ਜ਼ਿਆਦਾ ਕੋਰੋਨਾ ਮਹਾਮਾਰੀ ਦਾ ਅਸਰ ਦੇਖਿਆ ਗਿਆ ਹੈ। ਇਸ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਕਰੀਬ 252,000 ਬੱਚੇ ਕੋਰੋਨਾ ਪਾਜ਼ੇਟਿਵ ਆਏ ਹਨ। ਜੇ ਗੱਲ ਕੀਤੀ ਜਾਵੇ ਤਾਂ ਕੋਰੋਨਾ ਮਹਾਮਾਰੀ ਜਦੋਂ ਦੀ ਆਈ ਹੈ ਉਦੋਂ ਤੋਂ ਹੁਣ ਤਕ 50 ਲੱਖ ਤੋਂ ਜ਼ਿਆਦਾ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜੇ ਸਿਰਫ਼ ਪਿਛਲੇ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ 750,000 ਤੋਂ ਵੀ ਜ਼ਿਆਦਾ ਬੱਚਿਆਂ ’ਚ ਕੋਰੋਨਾ ਇਨਫੈਕਸ਼ਨ ਦੇਖੀ ਗਈ ਹੈ।