ਅੱਜ ਸਰਬ ਭਾਰਤ ਨੌਜਵਾਨ ਸਭਾ ਅਤੇ ਇੰਡੀਆ ਸਟੂਡੈਂਟਸ ਫੈਡੇਰੇਸ਼ਨ ਇਕਾਈ ਕਰਨੀ ਖੇੜਾ ਅਤੇ ਪਿੰਡ ਵਾਸੀਆਂ ਪਿੰਡ ਦੀ ਗ੍ਰਾਮ ਪੰਚਾਇਤ ਦੀ ਜਗ੍ਹਾ ਤੇ ਬਣੇ ਸਕੂਲ ਦੇ ਖੇਡ ਸਟੇਡੀਅਮ ਵਿੱਚੋ ਲੰਘਦੀਆਂ 11 ਕੇ ਵੀ ਤਾਰਾਂ ਦੀ ਸਪਲਾਈ ਅਤੇ ਖੇਡ ਦੇ ਮੈਦਾਨ ਵਿੱਚ ਦਰਜਨਾਂ ਲੱਗੇ ਖੰਭਿਆਂ ਨੂੰ ਹਟਾਉਣ ਲਈ ਡੀ ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਡੀ ਸੀ ਦੀ ਬਦਲੀ ਹੋਣ ਦੀ ਸੂਰਤ ਵਿੱਚ ਨਵੇਂ ਡੀ ਸੀ ਅੱਜ ਨਹੀਂ ਪਹੁੰਚੇ ਸੀ, ਜਿਸ ਕਾਰਨ ਇਹ ਮੰਗ ਪੱਤਰ ਉਨ੍ਹਾਂ ਦੇ ਸੁਪਰਡੈਂਟ ਨੂੰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਭਾਰਤ ਨੌਜਵਾਨ ਸਭਾ ਪਿੰਡ ਕਰਨੀ ਖੇੜਾ ਦੇ ਪ੍ਰਧਾਨ ਪ੍ਰਵੀਨ ਕੁਮਾਰ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸੋਨਾ ਸਿੰਘ ਅਤੇ ਸਾਜਨ ਕੁਮਾਰ ਨੇ ਦੱਸਿਆ ਕਿ ਨੇ ਦੱਸਿਆ ਕਿ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ ਤੇ ਕਈ ਵਾਰ “ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ” ਦੇ ਅਧਿਕਾਰੀਆਂ ਨੂੰ ਲਿਖਤੀ ਤੌਰ ਤੇ ਦਰਖਾਸਤਾਂ ਦੇ ਕੇ ਬੇਨਤੀ ਕਰ ਚੁੱਕੇ ਹਾਂ,ਪ੍ਰੰਤੂ ਅਜੇ ਤੱਕ ਖੇਡ ਦੇ ਮੈਦਾਨ ਵਿੱਚੋਂ ਲੰਘ ਰਹੀਆਂ ਤਾਰਾਂ ਨੂੰ ਹਟਾਇਆ ਨਹੀਂ ਗਿਆ।ਉਕਤ ਆਗੂਆਂ ਨੇ ਦੱਸਿਆ ਕਿ ਕਰਨੀ ਖੇੜਾ ਸੀਨੀਅਰ ਸੈਕੰਡਰੀ ਸਕੂਲ ਦਾ ਇਕ ਵਿਦਿਆਰਥੀ ਨੈਸ਼ਨਲ ਗੋਲਡ ਮੈਡਲ ਜਿੱਤਕੇ ਚੈਂਪੀਅਨ ਬਣ ਚੁੱਕਿਆ ਹੈ ਅਤੇ ਸੈਂਕੜੇ ਹੋਰ ਇਸ ਸਕੂਲ ਦੇ ਵਿਦਿਆਰਥੀ ਖੇਡ ਕੇ ਪਿੰਡ ਦਾ,ਇਲਾਕੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੁੰਦੇ ਹਨ।ਆਗੂਆਂ ਨੇ ਕਿਹਾ ਕਿ ਜੇਕਰ ਹੁਣ ਖੇਡ ਦੇ ਮੈਦਾਨ ਵਿੱਚੋਂ ਲੱਗੀਆਂ ਬਿਜਲੀ ਦੀਆਂ ਤਾਰਾਂ ਤੇ ਖੰਭੇ ਜਲਦੀ ਨਾ ਹਟਾਏ ਗਏ ਤਾਂ ਪਿੰਡ ਪੱਧਰ ਤੋਂ ਲੈ ਕੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਦਾ ਸਹਿਯੋਗ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਸਮੂਹ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ ਾ1l1a।ਇਸ ਮੌਕੇ ਹੋਰਾਂ ਤੋਂ ਇਲਾਵਾ ਪਿੰਡ ਦੇ ਮੈਂਬਰ ਸਿਕੰਦਰ ਸਿੰਘ ਅਤੇ ਬੋਹੜ ਸਿੰਘ ਕਰਨੀ ਖੇੜਾ,ਛਣਕ ਸਿੰਘ ਵੀ ਹਾਜ਼ਰ ਸਨ।