ਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਆਪਣੀ ਮਿੱਠੀ ਆਵਾਜ਼ ਨਾਲ ‘ਔਜ਼ਾਰ’ ਗੀਤ ਨਾਲ ਔਡੀਅੰਸ ਸਾਹਮਣੇ ਆਏ ਹਨ।
ਦੱਸ ਦਈਏ ਕਿ ‘ਔਜ਼ਾਰ’ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਲਿਖੇ ਹਨ, ਜਦਕਿ ਇਸ ਗਾਣੇ ਨੂੰ ਬੀਟ ਮਨਿਸਟਰ ਮਿਊਜ਼ਿਕ ਦਿੱਤਾ ਹੈ। ਗਾਣੇ ‘ਚ ਕੁਦਰਤ ਦੀ ਸਿਫ਼ਤ ਤੇ ਮਨੁੱਖਤਾ ਦੀ ਗੱਲ ਕੀਤੀ ਗਈ ਹੈ। ਗਾਣੇ ਦਾ ਵੀਡੀਓ ਸੰਦੀਪ ਸ਼ਰਮਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਲੋਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਇੱਕੋ-ਮਿੱਕੇ’ ‘ਚ ਨਜ਼ਰ ਆਏ ਸੀ।