Princess Maria Teresa: ਮੈਡ੍ਰਿਡ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾ ਦਿੱਤੀ ਹੈ । ਜਿਸ ਕਾਰਨ ਲੋਕ ਬਹੁਤ ਜ਼ਿਆਦਾ ਡਰੇ ਹੋਏ ਹਨ । ਇੱਕ ਪਾਸੇ ਜਿੱਥੇ ਇਸ ਵਾਇਰਸ ਕਾਰਨ ਦੁਨੀਆ ਭਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ, ਉੱਥੇ ਹੀ ਸਪੇਨ ਦੀ ਰਾਜਕੁਮਾਰੀ ਕੋਰੋਨਾ ਵਾਇਰਸ ਨਾਲ ਮਰਨ ਵਾਲੀ ਵਿਸ਼ਵ ਦੀ ਪਹਿਲੀ ਸ਼ਾਹੀ ਪਰਿਵਾਰ ਦੀ ਮੈਂਬਰ ਬਣ ਗਈ ਹੈ ।
ਜੀ ਹਾਂ! ਕੋਰੋਨਾ ਵਾਇਰਸ ਤੋਂ ਪੋਜ਼ੀਟਿਵ ਪਾਏ ਜਾਣ ਤੋਂ ਬਾਅਦ ਬੋਰਬੋਨ-ਪਰਮਾ ਸ਼ਾਹੀ ਪਰਿਵਾਰ ਦੀ 86 ਸਾਲਾਂ ਰਾਜਕੁਮਾਰੀ ਮਾਰਿਆ ਟਰੇਸਾ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ । ਜਿਸ ਬਾਰੇ ਰਾਜਕੁਮਾਰੀ ਦੇ ਛੋਟੇ ਭਰਾ ਰਾਜ ਕੁਮਾਰ ਪ੍ਰਿੰਸ ਸਿਕਸਟਸ ਹੈਨਰੀ ਨੇ ਜਾਣਕਾਰੀ ਦਿੱਤੀ । ਦੱਸ ਦਈਏ ਕਿ ਬ੍ਰਿਟੇਨ ਦੀ ਮਹਾਰਾਣੀ ਦੇ ਪੁੱਤਰ ਪ੍ਰਿੰਸ ਚਾਰਲਸ ਨੂੰ ਵੀ ਕੋਰੋਨਾ ਵਾਇਰਸ ਪੋਜ਼ੀਟਿਵ ਪਾਇਆ ਗਿਆ ਹੈ ।
ਜ਼ਿਕਰਯੋਗ ਹੈ ਕਿ ਇਟਲੀ ਤੋਂ ਬਾਅਦ ਸਪੇਨ ਵਿੱਚ ਕੋਰੋਨਾ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ । ਜਿਸ ਦਾ ਅੰਦਾਜਾ ਬੀਤੇ ਦਿਨ ਹੋਈਆਂ 773 ਮੌਤਾਂ ਤੋਂ ਲਗਾਇਆ ਜਾ ਸਕਦਾ ਹੈ । ਜਿਸ ਕਾਰਨ ਵਿਸ਼ਵ ਸਿਹਤ ਸੰਗਠਨ ਵੱਲੋਂ ਯੂਰਪ ਪਹਿਲਾਂ ਜਿੱਥੇ ਕੋਰੋਨਾ ਦਾ ਕੇਂਦਰ ਦੱਸਿਆ ਸੀ, ਜਿਸ ਤੋਂ ਬਾਅਦ ਵਾਇਰਸ ਦਾ ਕਹਿਰ ਇਟਲੀ ਵਿੱਚ ਦੇਖਿਆ ਜਾ ਸਕਦਾ ਹੈ । ਇਸ ਵਾਇਰਸ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਸਪੇਨ, ਇਟਲੀ ਤੋਂ ਬਾਅਦ ਪੂਰੇ ਯੂਰਪ ਵਿੱਚ ਦੂਜੇ ਨੰਬਰ ‘ਤੇ ਹੈ, ਜਿੱਥੇ ਹਰ ਰੋਜ਼ ਮੌਤਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।