ਐੱਸ ਏ ਐੱਸ ਨਗਰ ਮੋਹਾਲੀ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਨੌਲੀ ਦੇ ਕਰੀਬ 50 ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੌਲੀ ਦੇ ਵੱਲੋਂ ਗਰਮ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਨੌਲੀ ਦੀ ਸੈਂਟਰ ਹੈੱਡ ਟੀਚਰ ਮੈਡਮ ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਗਰਮ ਵਰਦੀਆਂ ਵੰਡੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਇਸ ਸਬੰਧੀ ਬੇਨਤੀ ਕੀਤੀ ਗਈ ਸੀ। ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੌਲੀ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀਆਂ ਵੰਡੀਆਂ ਗਈਆਂ ਹਨ। ਉਨ੍ਹਾਂ ਨੇ ਸਕੂਲ ਦੀ ਸੈਂਟਰ ਹੈੱਡ ਟੀਚਰ ਮੈਡਮ ਰਮਿੰਦਰ ਕੌਰ ਨੂੰ ਕਿਹਾ ਕਿ ਅੱਗੇ ਤੋਂ ਜੋ ਵੀ ਬੱਚਿਆਂ ਦੇ ਲਈ ਜ਼ਰੂਰੀ ਸਾਮਾਨ ਜਾਂ ਫਿਰ ਵਰਦੀਆਂ ਤੋਂ ਇਲਾਵਾ ਸਟੇਸ਼ਨਰੀ ਆਦਿ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਸੇਵਾ ਦਾ ਮੌਕਾ ਬਖਸ਼ਣ। ਇਸ ਮੌਕੇ ਤੇ ਸੈਂਟਰ ਹੈੱਡ ਟੀਚਰ ਮੈਡਮ ਰਮਿੰਦਰ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੌਲੀ ਦੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪਿੰਡ ਮਨੌਲੀ ਦੇ ਸਰਪੰਚ ਜੋਰਾ ਸਿੰਘ ਬੈਦਵਾਨ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।
previous post