ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੌਲੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਿਹਤ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ, ਸਰਪੰਚ ਜ਼ੋਰਾ ਸਿੰਘ ਬੈਦਵਾਣ, ਬਲਾਕ ਸਿੱਖਿਆ ਅਫ਼ਸਰ ਕ੍ਰਿਸ਼ਨ ਪੁਰੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੌਲੀ ਦੀ ਸੈਂਟਰ ਹੈਡ ਟੀਚਰ ਰਮਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਆਦਿ ਹਾਜ਼ਰ ਸਨ। ਉਦਘਾਟਨੀ ਸਮਾਗਮ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸਿਖਿਆ ਸੁਧਾਰ ਮੁਹਿੰਮ ਨਾਲ ਲੋਕਾਂ ਦਾ ਜੁੜਨਾ ਵੱਡੇ ਪਰਿਵਰਤਨ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਜਿਥੇ ਪੰਜਾਬ ਦੇ ਸਕੂਲਾਂ ਵਿੱਚ ਵਿਦਿਅਕ ਤੇ ਬੁਨਿਆਦੀ ਸੁਧਾਰ ਹੋ ਰਹੇ ਹਨ, ਉਥੇ ਹੁਣ ਤੱਕ ਅਨੇਕਾਂ ਸਮਾਰਟ ਸੂਕਲ ਵੀ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਪਿੰਡ ਦੇ ਸਰਪੰਚ ਜੋਰਾ ਸਿੰਘ ਬੈਦਵਾਨ ਦੀ ਵਿਕਾਸਮਈ ਸੋਚ ਦੀ ਵੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਵਲੋਂ ਇਸ ਮੌਕੇ ਡੀ ਈ ਉਂ ਗੁਰਪ੍ਰੀਤ ਕੌਰ ਅਤੇ ਸਰਕਾਰੀ ਸਮਾਰਟ ਸਕੂਲ ਮਨੌਲੀ ਦੀ ਇੰਚਾਰਜ ਅਤੇ ਸੈਂਟਰ ਹੈਡ ਟੀਚਰ ਰਮਿੰਦਰ ਕੌਰ ਤੋਂ ਇਲਾਵਾ ਸਰਪੰਚ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਸਕੂਲ ਲਈ ਵਿੱਤੀ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਅਤੇ ਪਿੰਡ ਦੇ ਸਰਪੰਚ ਜੋਰਾ ਸਿੰਘ ਬੈਦਵਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਜ਼ਿਲ੍ਹਾ ਸਿਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ ਨੇ ਇਸ ਮੌਕੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆ ਕਿਹਾ ਕਿ ਜ਼ਿਲ੍ਹੇ ਵਿੱਚ ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਪਹਿਲਕਦਮੀ ’ਤੇ ਕਈ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਕਾਰਜ ਲਈ ਇਲਾਕੇ ਦੇ ਲੋਕਾਂ ਪਾਸੋਂ ਮਿਲ ਰਹੇ ਸਹਿਯੋਗ ਦਾ ਧੰਨਵਾਦ ਵੀ ਕੀਤਾ। ਕੈਬਨਿਟ ਮੰਤਰੀ ਵੱਲੋਂ ਸਕੂਲ ਦੇ ਸੈਂਟਰ ਹੈਡ ਟੀਚਰ ਰਮਿੰਦਰ ਕੌਰ ਅਤੇ ਹੋਰਨਾਂ ਸਕੂਲ ਅਧਿਆਪਕਾ ਵਲੋਂ ਸਕੂਲ ਨੂੰ ਸਮਾਰਟ ਸਕੂਲ ’ਚ ਤਬਦੀਲ ਕਰਨ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
next post