ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਬੱਸਾਂ ਦੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਲਗਾਉਣ ਤੇ ਇਤਰਾਜ਼ ਨਾ ਕੀਤਾ ਜਾਵੇ। ਧਾਮੀ ਨੇ ਕਿਹਾ ਕਿ ਨੌਜਵਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਸਤਿਕਾਰ ਵਜੋਂ ਤਸਵੀਰਾਂ ਲਗਾਉਂਦੇ ਹਨ। ਧਾਮੀ ਨੇ ਕਿਹਾ ਕਿ ਇਸ ‘ਤੇ ਸਰਕਾਰ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਤ ਭਿੰਡਰਾਂਵਾਲੇ ਤੇ ਭਾਈ ਹਵਾਰਾ ਦੀਆਂ ਤਸਵੀਰਾਂ ਦੇ ਇਤਰਾਜ਼ ਨਾ ਕਰੇ।