16.54 F
New York, US
December 22, 2024
PreetNama
ਸਮਾਜ/Social

ਸਰਕਾਰ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ ‘ਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ: ਅਮਨ ਅਰੋੜਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਬਦਲਦੇ ਸਮੇਂ ਨਾਲ ਇਸ ਵਿੱਚ ਹੋਰ ਸੁਧਾਰਾਂ ਲਈ ਵੀ ਚਰਚਾ ਕੀਤੀ।

ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਮੰਤਰੀ ਨੂੰ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਜਿਵੇਂ ਪ੍ਰੈੱਸ ਸਾਖ਼ਾ, ਇਸ਼ਤਿਹਾਰ ਸਾਖ਼ਾ ਅਤੇ ਪਨਮੀਡੀਆ ਸੋਸਾਇਟੀ ਆਦਿ ਬਾਰੇ ਜਾਣੂ ਕਰਵਾਇਆ ਗਿਆ। ਸਕੱਤਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਦੀ ਮਿਹਨਤੀ ਅਤੇ ਸਮਰਪਿਤ ਟੀਮ ਜ਼ਮੀਨੀ ਪੱਧਰ ‘ਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪ੍ਰਚਾਰ ਕਰਨ ਵਿੱਚ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਇਸ ਤੋਂ ਇਲਾਵਾ ਨਵੇਂ ਉੱਭਰ ਰਹੇ ਰੁਝਾਨਾਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਦੇ ਪਹਿਲੂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਇੱਕ ਟੀਮ ਦੇ ਰੂਪ ਵਿੱਚ ਇੱਕਜੁਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਇੱਕ ਕੜੀ ਵਜੋਂ ਕੰਮ ਕਰਨ ਲਈ ਯਤਨ ਜਾਰੀ ਰੱਖਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਗਤੀ ਸਬੰਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ, “ਫ਼ਰਜ਼ ਨਿਭਾਉਣ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਹਾਜ਼ਰ ਸਨ।

Related posts

ਮੇਰੇ ਅਲਫ਼ਾਜ ਹੀ ਮੇਰੇ ਦੁਸ਼ਮਣ ਬਣ ਗਏ,

Pritpal Kaur

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈ

On Punjab

Ghoongat-clad women shed coyness, help police nail peddlers

On Punjab