66.38 F
New York, US
November 7, 2024
PreetNama
ਸਮਾਜ/Social

ਸਰਕਾਰ ਨੇ ਕਿਸਾਨਾਂ ‘ਤੇ ਔਰਤਾਂ ਲਈ ਕੀਤਾ ਰਾਹਤ ਪੈਕੇਜ ਦਾ ਐਲਾਨ

coronavirus lockdown financial minister: ਕੋਰੋਨਾਵਾਇਰਸ ਦੀ ਦਹਿਸ਼ਤ ਦਾ ਸਾਹਮਣਾ ਕਰ ਰਹੇ ਦੇਸ਼ ਵਿੱਚ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਰਾਹਤ ਦਾ ਐਲਾਨ ਕੀਤਾ ਹੈ ਅਤੇ ਕਿਸਾਨਾਂ ਅਤੇ ਔਰਤਾਂ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਦੁਪਹਿਰ ਨੂੰ ਕੀਤੀ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਦੇਸ਼ ਦੇ ਕਿਸਾਨਾਂ ਨੂੰ ਦਿੱਤੀ ਜਾਂਦੀ 6,000 ਰੁਪਏ ਦੀ ਸਹਾਇਤਾ ਵਿਚੋਂ ਅਪ੍ਰੈਲ ਦੇ ਪਹਿਲੇ ਹਫਤੇ ਵਿੱਚ ਹੀ 2000 ਰੁਪਏ ਦੀ ਪਹਿਲੀ ਕਿਸ਼ਤ ਦੇ ਕਿਸਾਨਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਇਸ ਕਦਮ ਨਾਲ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।

ਮਹਾਤਮਾ ਗਾਂਧੀ ਨੈਸ਼ਨਲ ਦਿਹਾਤੀ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਤਹਿਤ ਦਿੱਤੇ ਜਾਣ ਵਾਲੇ ਭੁਗਤਾਨ ਨੂੰ 182 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 202 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਵੀ ਐਲਾਨ ਕੀਤਾ ਕਿ ਅਗਲੇ ਤਿੰਨ ਮਹੀਨਿਆਂ ਲਈ ਦੇਸ਼ ਦੇ 20 ਕਰੋੜ ਔਰਤਾਂ ਦੇ ਜਨ ਧਨ ਖਾਤਿਆਂ ਵਿੱਚ ਹਰ ਮਹੀਨੇ 500 ਰੁਪਏ ਜਮ੍ਹਾ ਕੀਤੇ ਜਾਣਗੇ।ਤਾਂ ਜੋ ਉਹ ਘਰ ਚਲਾਉਣ ਵਿੱਚ ਸਹਾਇਤਾ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਿਹਾ ਕਿ 8.3 ਕਰੋੜ ਔਰਤਾਂ, ਜਿਨ੍ਹਾਂ ਨੂੰ ਉਜਵਲਾ ਸਕੀਮ ਅਧੀਨ ਰਸੋਈ ਗੈਸ ਕੁਨੈਕਸ਼ਨ ਦਿੱਤੇ ਗਏ ਹਨ, ਉਨ੍ਹਾਂ 8.3 ਕਰੋੜ ਔਰਤਾਂ ਨੂੰ ਅਗਲੇ 3 ਮਹੀਨੇ ਤੱਕ ਮੁਫ਼ਤ ਰਸੋਈ ਗੈਸ ਵੀ ਉਪਲੱਬਧ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ ਕਰੋਨਾ ਵਾਇਰਸ ਮਹਾਮਾਰੀ ਅਤੇ ਇਸ ਦੇ ਆਰਥਿਕ ਪ੍ਰਭਾਵ ਨਾਲ ਨਜਿੱਠਣ ਲਈ 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਕਮ ਲੋੜਵੰਦਾਂ ਦੀ ਸਹਾਇਤਾ ਲਈ ਦਿੱਤੀ ਜਾ ਰਹੀ ਹੈ। ਵਿੱਤ ਮੰਤਰੀ ਨੇ ਇਹ ਕਦਮ ਰਾਹਤ ਪੈਕੇਜ ਵਿੱਚ ਸਮੂਹ ਸ਼੍ਰੇਣੀਆਂ ਦੇ ਲੋਕਾਂ ਦੀ ਸਹਾਇਤਾ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਹੈ।ਉਨ੍ਹਾਂ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਕੰਮ ਕਰ ਰਹੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਲਈ 50 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਵੀ ਕੀਤਾ ਹੈ।

Related posts

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਮੁਕਾਬਲਾ, ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ, ਇਕ ਭਾਰਤੀ ਜਵਾਨ ਜ਼ਖ਼ਮੀ

On Punjab

ਯੂਕੇ ‘ਚ ਗੋਰਿਆਂ ਨਾਲੋਂ ਵੱਧ ਅਮੀਰ ਭਾਰਤੀ, ਮੱਲੀਆਂ ਅੱਵਲ ਥਾਵਾਂ

On Punjab

ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ ‘ਬੰਦੂਕਾਂ’ ਦਾ ਇਸਤੇਮਾਲ, ਆਖਿਰ ਕੀ ਹੈ ਖਾਸ

On Punjab