ਸਵਾਈਨ ਫਲੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਦਸਤਕ ਦੇ ਦਿੱਤੀ ਹੈ। ਇਸਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਨੇ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਸਵਾਈਨ ਫਲੂ ਕਾੱਰਨਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਿਹਤ ਕੇਂਦਰਾਂ ਦੇ ਮੁਖੀਆਂ ਨੂੰ ਇੱਕ ਹਫ਼ਤੇ ਵਿੱਚ ਬਣਾਉਣੇ ਹੋਣਗੇ। ਇਸਦੀ ਜਾਣਕਾਰੀ ਦਿੰਦੇ ਹੋਏ ਡਾ. ਦਿਵਜੋਤ ਸਿੰਘ ਨੇ ਕਿਹਾ ਕਿ ਸਵਾਈਨ ਫਲੂ ਦੇ ਜ਼ਿਆਦਾਤਰ ਮਾਮਲੇ ਜਨਵਰੀ ਤੋਂ ਫਰਵਰੀ ਵਿੱਚ ਆਉਂਦੇ ਹਨ। ਇਸ ਲਈ ਸਰਕਾਰੀ ਸਿਹਤ ਕੇਂਦਰਾਂ ਨੂੰ ਫਲੂ ਕਾੱਰਨਰ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜਿੱਥੇ ਫਲੂ ਦੇ ਲੱਛਣ ਵਾਲੇ ਮਰੀਜ਼ ਦੀ ਜਾਂਚ ਕੀਤੀ ਜਾਵੇਗੀ।
ਜਾਂਚ ਲਈ ਇੱਕ ਡਾੱਕਟਰ ਅਤੇ ਪੈਰਾ-ਮੈਡੀਕਲ ਸਟਾਫ਼ ਉਪਲੱਬਧ ਹੋਵੇਗਾ। ਉਨ੍ਹਾਂ ਕਿਹਾ ਕਿ 2019 ਵਿੱਚ ਹੁਣ ਤੱਕ 7 ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਪੁਸ਼ਟੀ ਚੰਡੀਗੜ੍ਹ ਪੀਜੀਆਈ ਤੋਂ ਹੋ ਚੁੱਕੀ ਹੈ। ਸਵਾਈਨ ਫਲੂ ਨਾਲ ਪੀੜਿਤ ਮਹਿਲਾ ਦਾ ਇਲਾਜ ਡੀਐਮਸੀ ਹਸਪਤਾਲ ਵਿੱਚ ਚੱਲ਼ ਰਿਹਾ ਹੈ ਇਸਦੇ ਨਾਲ ਹੀ ਕਾਰਵਾਈ ਕਰਕੇ ਇਹ ਜਾਂਚ ਹੁੰਦੀ ਹੈ ਕਿ ਕਿਸੇ ਹੋਰ ਪਰਿਵਾਰਕ ਮੈਂਬਰਾਂ ਵਿੱਚ ਤਾਂ ਇਹ ਲੱਛਣ ਨਹੀਂ ਹੈ ਅਗਰ ਲੱਛਣ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਨੂੰ ਵੀ ਦਵਾਈ ਦਿੱਤੀ ਜਾ ਰਹੀ ਹੈ।