ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ:- ਢਾਬਾਂ,ਝੰਗੜ ਭੈਣੀ
29-30 ਨੂੰ ਏ ਆਈ ਵਾਈ ਐਫ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਇਜਲਾਸ
ਸਰਵ ਭਾਰਤ ਨੌਜਵਾਨ ਸਭਾ(ਏ ਆਈ ਵਾਈ ਐੱਫ) ਸੂਬਾ ਕੌਂਸਲ ਪੰਜਾਬ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਜੰਗੇ ਆਜ਼ਾਦੀ ਦੇ ਮਹਾਨ ਸ਼ਹੀਦ ਊਧਮ ਸਿੰਘ ਸੁਨਾਮ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਜਨਮ ਦਿਨ ਦਸੰਬਰ ਨੂੰ ਵਿਸ਼ਾਲ ਰੈਲੀ ਅਤੇ ਸਮਾਗਮ ਕਰਕੇ ਮਨਾਇਆ ਜਾਵੇਗਾ।ਇਸ ਸਮਾਗਮ ਨੂੰ ਨੌਜਵਾਨ ਸਭਾ ਦੇ ਕੌਮੀ, ਸੁਬਾਈ ਅਤੇ ਜ਼ਿਲ੍ਹਾ ਪੱਧਰੀ ਆਗੂ ਸੰਬੋਧਨ ਕਰਨਗੇ।ਇਸ ਸੰਬੰਧੀ ਜਾਣਕਾਰੀ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਅਤੇ ਜ਼ਿਲ੍ਹਾ ਸਕੱਤਰ ਸੁਬੇਗ ਝੰਗੜ ਭੈਣੀ ਨੇ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਕਾਠਗੜ ਵਿਖੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਸਮੇਂ ਕੀਤਾ ।ਉਹਨਾਂ ਅੱਗੇ ਕਿਹਾ ਕਿ 29-30 ਦਸੰਬਰ ਨੂੰ ਏ ਆਈ ਵਾਈ ਐਫ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਕੀਤਾ ਜਾ ਰਿਹਾ ਹੈ।ਇਸ ਡੈਲੀਗੇਟ ਅਜਲਾਸ ਵਿੱਚ ਤਿੰਨ ਸੌ ਦੇ ਕਰੀਬ ਚੁਣੇ ਹੋਏ ਡੈਲੀਗੇਟ ਹਿੱਸਾ ਲੈਣਗੇ। ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਪਿੰਡਾਂ ਗਲੀ ਮੁਹੱਲਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ।ਇਸ ਮੌਕੇ ਸਰਵ ਭਾਰਤ ਨੌਜਵਾਨ ਸਭਾ ਇਕਾਈ ਕਾਠਗੜ੍ਹ ਦੀ ਚੋਣ ਕੀਤੀ ਗਈ,ਜਿਸ ਵਿਚ ਮਨਜੀਤ ਸਿੰਘ ਨੂੰ ਪ੍ਰਧਾਨ ਜਸਵੰਤ ਸਿੰਘ ਨੂੰ ਸਕੱਤਰ,ਕਰਮਵਾਰ ਮੀਤ ਪ੍ਰਧਾਨ ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਬਖਸ਼ੀਸ਼ ਸਿੰਘ, ਕੁਲਦੀਪ ਸਿੰਘ, ਕਰਮਵਾਰ ਮੀਤ ਸਕੱਤਰ ਗੁਰਪ੍ਰੀਤ ਸਿੰਘ ਅਰਸ਼ਦੀਪ ਸਿੰਘ ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਅਤੇ ਗੁਰਪ੍ਰੀਤ ਸਿੰਘ ਖਜ਼ਾਨਚੀ ਚੁਣਿਆ ਗਿਆ ।