38.23 F
New York, US
November 22, 2024
PreetNama
ਖਾਸ-ਖਬਰਾਂ/Important News

ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਮੰਗੀ ਆਪਣੇ ਰਾਜ ਦਰਮਿਆਨ ਹੋਈਆਂ ਗਲਤੀਆਂ ਤੇ ਬੇਅਦਬੀਆਂ ਦੀ ਮਾਫੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਹਮੇਸ਼ਾ ਰੋਸ ਰਿਹਾ ਕਿ ਉਹਨਾਂ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ। ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਹ ਵੀ ਰੋਸ ਰਿਹਾ ਕਿ ਉਹ ਦੋਸ਼ੀਆਂ ਨੂੰ ਫੜ ਨਹੀਂ ਸਕੇ ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀਬੀਆਈ ਨੂੰ ਸੌਂਪਣ ਲਈ ਮਜਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਉਹਨਾਂ ਨੂੰ ਮੌਕਾ ਮਿਲੇ ਤਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਰੂਰ ਫੜਿਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਦੇ 103 ਵੇਂ ਸਥਾਪਨਾ ਦਿਵਸ ਮੌਕੇ ਜਾਣੇ ਅਣਜਾਣੇ ਅੰਦਰ ਹੋਈਆਂ ਭੁੱਲਾਂ ਦੀ ਮਾਫੀ ਮੰਗਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੇ ਰਾਜ ਵਿੱਚ ਪਾਰਟੀ ਦੇ ਆਗੂਆਂ ਵਰਕਰਾਂ ਵੱਲੋਂ ਕੋਈ ਵੀ ਕਿਸੇ ਵੀ ਕਿਸਮ ਦੀ ਕੋਈ ਗਲਤੀ ਕੁਤਾਹੀ ਹੋਈ ਹੋਵੇ ਤਾਂ ਉਹ ਮੁੱਖ ਸੇਵਾਦਾਰ ਹੋਣ ਦੇ ਨਾਤੇ ਸਮੁੱਚੇ ਪੰਥ ਪਾਸੋਂ ਮਾਫੀ ਮੰਗਦੇ ਹਨ।

Related posts

ਪਾਕਿਸਤਾਨ ‘ਚ ਮਾਰੇ ਗਏ ਹਰਮੀਤ ਸਿੰਘ ਦਾ ਡੈੱਥ ਸਰਟੀਫਿਕੇਟ NIA ਲਈ ਬਣਿਆ ਵੱਡਾ ਸਵਾਲ

On Punjab

ਪਾਕਿਸਤਾਨ ਦੇ ਪੰਜਾਬ ‘ਚ ਸਖ਼ਤ ਲੌਕਡਾਊਨ ਲਾਗੂ

On Punjab

ਕੈਪਟਨ ਵੱਲੋਂ ਵਿਧਾਇਕਾਂ ਦੀ ਮੀਟਿੰਗ ‘ਚੋਂ ਕੁਲਬੀਰ ਜ਼ੀਰਾ ਆਊਟ

Pritpal Kaur