saudi arabia extends curfew: ਦੁਨੀਆ ਭਰ ਵਿੱਚ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਸਾਊਦੀ ਅਰਬ ਵਿੱਚ ਕਰਫਿਊ ਵਿੱਚ ਵਾਧਾ ਕੀਤਾ ਗਿਆ ਹੈ। ਸਾਊਦੀ ਅਰਬ ਦੇ ਕਿੰਗ ਸਲਮਾਨ ਨੇ ਇਸ ਦਾ ਐਲਾਨ ਕੀਤਾ ਹੈ। ਸਾਊਦੀ ਕਿੰਗ ਨੇ ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਹ ਆਦੇਸ਼ ਜਾਰੀ ਕੀਤਾ ਹੈ। ਸਾਊਦੀ ਕਿੰਗ ਨੇ ਵਿਸ਼ਵਵਿਆਪੀ ਕੋਰੋਨਾ ਦੀ ਤਬਾਹੀ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ। ਕਿੰਗ ਦਾ ਇਹ ਹੁਕਮ ਦੇਸ਼ ਭਰ ਵਿੱਚ ਲਾਗੂ ਹੋਵੇਗਾ। ਕਰਫਿਊ ਕਦੋਂ ਤੱਕ ਜਾਰੀ ਰਹੇਗਾ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਸਲਮਾਨ ਕਿੰਗ ਦਾ ਇਹ ਹੁਕਮ ਸਵੇਰੇ ਸੱਤ ਵਜੇ ਤੋਂ ਸ਼ਾਮ ਨੂੰ ਛੇ ਵਜੇ ਤੱਕ ਲਾਗੂ ਰਹੇਗਾ। ਪਿੱਛਲੇ ਹਫ਼ਤੇ ਸਾਊਦੀ ਦੇ ਕਈ ਸ਼ਹਿਰਾਂ ਵਿੱਚ 24 ਘੰਟੇ ਕਰਫਿਊ ਲਗਾਏ ਗਏ ਸਨ। ਮਹੱਤਵਪੂਰਨ ਗੱਲ ਇਹ ਹੈ ਕਿ ਜਾਨਲੇਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 17 ਲੱਖ ਤੋਂ ਪਾਰ ਹੋ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ 17 ਲੱਖ 80 ਹਜ਼ਾਰ 312 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਇੱਕ ਲੱਖ ਅੱਠ ਹਜ਼ਾਰ 827 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਹਾਲਾਂਕਿ, 4 ਲੱਖ 29 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ। ਅਮਰੀਕਾ ‘ਚ ਦੁਨੀਆਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਅਤੇ ਹੁਣ ਮੌਤ ਦੇ ਮਾਮਲੇ ਵਿੱਚ ਅਮਰੀਕਾ ਨੇ ਇਟਲੀ ਨੂੰ ਪਿੱਛੇ ਛੱਡ ਦਿੱਤਾ ਹੈ।