ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ’ਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।ਸਿੰਘ, ਜਿਨ੍ਹਾਂ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਕਿਹਾ ਜਾਂਦਾ ਹੈ, ਨੇ 2004 ਤੋਂ 2014 ਦਰਮਿਆਨ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ।
previous post
next post