PreetNama
ਰਾਜਨੀਤੀ/Politics

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ ‘ਤੇ ਭੜਕੀ ਧੀ ਸ਼ਰਮਿਸ਼ਠਾ

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਬ੍ਰੈਨ ਕਲੌਟ ਸਰਜਰੀ ਤੋਂ ਬਾਅਦ ਵੈਂਟੀਲੇਟਰ ‘ਤੇ ਹਨ। ਹਸਪਤਾਲ ਵਿਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੀ ਮੌਤ ਦੀ ਝੂਠੀ ਅਫਵਾਹ ਉੱਡ ਗਈ। ਹੁਣ ਉਨ੍ਹਾਂ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿਚ ਥੋੜ੍ਹਾ ਜਿਹਾ ਸੁਧਾਰ ਹੋਇਆ ਹੈ।
ਦੱਸ ਦਈਏ ਕਿ 84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬ੍ਰੈਨ ਕਲੌਟ ਸਰਜਰੀ ਤੋਂ ਪਹਿਲਾਂ ਉਨ੍ਹਾਂ ਦੇ ਕੋਰੋਨਾਵਾਇਰਸ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਨ੍ਹਾਂ ਨੂੰ ਵੇਖ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਮੰਗਲਵਾਰ ਨੂੰ ਵਿਗੜ ਗਈ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਕੋਈ ਸੰਕੇਤ ਨਹੀਂ ਦਿਖਾਈ ਦਿੱਤੇ।

ਉਧਰ ਸਾਬਕਾ ਰਾਸ਼ਟਰਪਤੀ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਦੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਟਵੀਟ ‘ਚ ਲਿਖਿਆ, ”ਉਨ੍ਹਾਂ ਦੇ ਪਿਤਾ ਦੇ ਲਈ ਜੋ ਸਭ ਤੋਂ ਵਧੀਆ ਹੈ ਰੱਬ ਉਹੀ ਕਰੇ ਅਤੇ ਮੈਨੂੰ ਜ਼ਿੰਦਗੀ ‘ਚ ਆਉਣ ਨਾਲੇ ਖੁਸ਼ੀ ਤੇ ਦੁਖਾਂ ਦੇ ਪਲਾਂ ਨੂੰ ਸਮਾਨ ਤੌਰ ‘ਤੇ ਸਹਿਣ ਕਰਨ ਦੀ ਸ਼ਕਤੀ ਦੇਣ। ਮੈਂ ਉਨ੍ਹਾਂ ਲਈ ਫਿਕਰ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ।”

Related posts

ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੈਫ ਬੇਜੋਸ ਦੀ ਹੋ ਸਕਦੀ ਹੈ ਮੋਦੀ ਨਾਲ ਮੁਲਾਕਾਤ

On Punjab

ਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀ

On Punjab

2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

On Punjab