ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੀ ਗੂੰਜ ਰਾਜਨੀਤਿਕ ਪੱਖ ’ਚ ਤਾਂ ਹੈ ਹੀ ਸੁਪਰੀਮ ਕੋਰਟ ਵੀ ਇਸ ਤੋਂ ਬਚੀ ਨਹੀਂ ਹੈ। ਕੋਰਟ ਨੇ ਤਾਂ ਇੱਥੇ ਤਕ ਕਹਿ ਦਿੱਤਾ ਕਿ ਇਹ ਇਸ ਤਰ੍ਹਾਂ ਹੀ ਰਿਹਾ ਤਾਂ ਰਾਸ਼ਟਰੀ ਪੱਧਰ ਦੀ ਸਮੱਸਿਆ ਬਣਦੇ ਦੇਰ ਨਹੀਂ ਲੱਗੇਗੀ। ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਗੈਰ-ਹਾਜ਼ਰੀ ਦੇ ਤੌਰ ’ਤੇ ਵੱਖ-ਵੱਖ ਗਰੁੱਪਾਂ ਨਾਲ ਗੱਲ ਕਰ ਰਹੀ ਹੈ ਤਾਂਕਿ ਇਹ ਸਮੱਸਿਆ ਖ਼ਤਮ ਹੋ ਸਕੇ ਪਰ ਜੋ ਕਿਸਾਨਾਂ ਦੇ ਜ਼ਰੀਏ ਹਮਲਾ ਕਰ ਰਹੇ ਹਨ ਉਨ੍ਹਾਂ ’ਤੇ ਗੱਲ ਕਰਨ ਦਾ ਕੋਈ ਮੁੱਦਾ ਨਹੀਂ ਬਣਦਾ।
40 ਕਿਸਾਨ ਯੂਨੀਅਨ ਦੇ ਨਾਲ ਗੱਲਬਾਤ ਲਈ ਕੇਂਦਰ ਵੱਲੋ ਖੇਤੀ ਨਰੇਂਦਰ ਸਿੰਘ ਤੋਮਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਖੁਰਾਕ ਮੰਤਰੀ ਪਿਊਸ਼ ਗੋਇਲ ਅਗਵਾਈ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਤਿੰਨੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ’ਚ ਹੈ ਤੇ ਇਸ ਲਈ ਸਰਕਾਰ ਲਿਖਤ ਭਰੋਸਾ ਦੇਣ ਨੂੰ ਤਿਆਰ ਹੈ ਕਿ ਐੱਮਐੱਸਪੀ ਤੇ ਮੰਡੀ ਵਿਵਸਥਾ ਜਿਵੇਂ ਦੀ ਹੈ ਉਂਵੇ ਦੀ ਰਹੇਗੀ।
ਖੇਤੀ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸਾਲ ਦੇ ਖ਼ਤਮ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋਣ ਜਾਣਾ ਚਾਹੀਦਾ ਹੈ। ਇਸ ਲਈ ਮੋਦੀ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ ਤੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਰਾਜਨੀਤਿਕਰਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਅਸੀਂ ਲਗਾਤਾਰ ਕਿਸਾਨ ਯੂਨੀਅਨਾਂ ਦੇ ਨਾਲ ਗੱਲਬਾਤ ਕਰ ਰਹੇ ਹਾਂ। ਅਸੀਂ ਗੱਲਬਾਤ ਦੇ ਜ਼ਰੀਏ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ।