ਅਸੀਂ ਰੋਜ਼ਾਨਾ ਜ਼ਿੰਦਗੀ ਵਿੱਚ ਅਜਿਹੀਆਂ ਗ਼ਲਤੀਆਂ ਕਰਦੇ ਹਾਂ, ਜੋ ਸਾਡੀ ਸਿਹਤ ਲਈ ਖ਼ਤਰਨਾਕ ਹੁੰਦੀਆਂ ਹਨ। ਕਦੀ-ਕਦੀ ਇਨ੍ਹਾਂ ਗਲਤੀਆਂ ਨੂੰ ਅਸੀਂ ਆਪਣੀਆਂ ਆਦਤਾਂ ਵਿੱਚ ਸ਼ਾਮਲ ਕਰ ਲੈਂਦੇ ਹਾਂ। ਇਨ੍ਹਾਂ ਆਦਤਾਂ ਦੀ ਵਜ੍ਹਾ ਕਰਕੇ ਹੀ ਕਈ ਗੰਭੀਰ ਬਿਮਾਰੀਆਂ ਲੱਗ ਜਾਂਦੀਆਂ ਹਨ।
ਇਨ੍ਹਾਂ ਆਦਤਾਂ ਵਿੱਚੋਂ ਹੀ ਇੱਕ ਆਦਤ ਹੈ ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣਾ। ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ, ਜੋ ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀ ਲੈਂਦੇ ਹਨ। ਇਸ ਵਜ੍ਹਾ ਕਰਕੇ ਅੱਗੇ ਚੱਲ ਕੇ ਕਈ ਸਮੱਸਿਆਵਾਂ ਪੇਸ਼ ਆ ਸਕਦੀਆਂ ਹਨ।