36.37 F
New York, US
February 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਿਲੰਡਰ ’ਚ ਧਮਾਕੇ ਮਗਰੋਂ ਮਹਾਂਕੁੰਭ ’ਚ ਅੱਗ ਲੱਗੀ

ਪ੍ਰਯਾਗਰਾਜ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਕੁੰਭ ਮੇਲੇ ਦੇ ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ ਅੱਗ ਨੇ 18 ਤੰਬੂ ਆਪਣੀ ਲਪੇਟ ’ਚ ਲੈ ਲਏ ਹਨ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ’ਤੇ ਹਨ। ਉਨ੍ਹਾਂ ਕਿਹਾ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਸਥਿਤੀ ਕਾਬੂ ਹੇਠ ਹੈ। ਇਸ ਤੋਂ ਪਹਿਲਾਂ ਮਹਾਂਕੁੰਭ ਨਗਰ ਦੇ ਅਖਾੜਾ ਥਾਣੇ ਦੇ ਇੰਚਾਰਜ ਭਾਸਕਰ ਮਿਸ਼ਰਾ ਨੇ ਦੱਸਿਆ ਕਿ ਮਹਾਂਕੁੰਭ ਮੇਲੇ ਦੇ ਸੈਕਟਰ-19 ’ਚ ਦੋ ਐੱਲਪੀਜੀ ਸਿਲੰਡਰ ਫਟ ਗਏ ਜਿਸ ਨਾਲ ਤੰਬੂਆਂ ’ਚ ਭਿਆਨਕ ਅੱਗ ਲੱਗ ਗਈ। ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਕਲਿੱਪ ਵੀ ਸਾਂਝੀ ਕੀਤੀ ਗਈ ਹੈ ਜਿਸ ’ਚ ਪ੍ਰਭਾਵਿਤ ਖੇਤਰ ਤੋਂ ਕਾਲੇ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ।ਇਸੇ ਦੌਰਾਨ ਸਮਾਜਵਾਦੀ ਪਾਰਟੀ ਨੇ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਸਰਕਾਰ ਨੂੰ ਤੁਰੰਤ ਰਾਹਤ ਤੇ ਬਚਾਅ ਕਾਰਜ ਚਲਾਉਣ ਲਈ ਕਿਹਾ।ਜ਼ਿਕਰਯੋਗ ਹੈ ਕਿ ਮਹਾਕੁੰਭ 2025 ਦੀ ਸ਼ੁਰੂਆਤ 13 ਜਨਵਰੀ ਨੂੰ ਪੋਹ ਦੀ ਪੁੰਨਿਆ ਮੌਕੇ ਹੋਈ ਅਤੇ ਇਹ 26 ਫਰਵਰੀ ਤੱਕ ਚੱਲੇਗਾ। ਪ੍ਰਾਪਤ ਅਧਿਕਾਰਤ ਅੰਕੜਿਆਂ ਅਨੁਸਾਰ 7.72 ਕਰੋੜ ਤੋਂ ਵੱਧ ਲੋਕਾਂ ਨੇ ਸੰਗਮ ’ਚ ਇਸ਼ਨਾਨ ਕੀਤਾ ਹੈ। ਅਧਿਕਾਰੀਆਂ ਅਨੁਸਾਰ ਇਕੱਲੇ ਅੱਜ ਹੀ 46.95 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਪਵਿੱਤਰ ਸੰਗਮ ’ਚ ਡੁਬਕੀ ਲਾਈ ਹੈ।

ਯੋਗੀ ਆਦਿੱਤਿਆਨਾਥ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਾਣਕਾਰੀ-ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ। ਅਧਿਕਾਰੀਆਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਆਦਿੱਤਿਆਨਾਥ ਤੋਂ ਮਹਾਂਕੁੰਭ ਮੇਲਾ ਖੇਤਰ ’ਚ ਅੱਗ ਲੱਗਣ ਦੀ ਘਟਨਾ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਨੁਸਾਰ, ‘ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸਾਰੇ ਤੱਥਾਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਨਾਲ ਨਾਲ ਐੱਨਡੀਆਰਐੱਫ ਤੇ ਐੱਸਡੀਆਰਐੱਫ ਦੀਆਂ ਟੀਮਾਂ ਨੇ ਸਮਾਂ ਰਹਿੰਦਿਆਂ ਅੱਗ ’ਤੇ ਕਾਬੂ ਪਾ ਲਿਆ। ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਜ਼ਖ਼ਮੀ ਹੋਇਆ ਹੈ।’

Related posts

Punjab AG : ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਬਾਅਦ AG ਦੇ ਅਹੁਦਿਆਂ ‘ਤੇ ਲੱਗਾ ਰਿਹਾ ਆਉਣਾ-ਜਾਣਾ, ਪੜ੍ਹੋ ਕਿਸ-ਕਿਸ ਨੇ ਦਿੱਤੇ ਅਸਤੀਫੇ

On Punjab

ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ 2 ਮਾਰਚ ਨੂੰ ਥਾਣਾ ਕੁੱਲਗੜੀ ਅੱਗੇ ਲੱਗਣ ਵਾਲਾ ਧਰਨਾ ਮੁਲਤਵੀ

Pritpal Kaur

ਪੀਫਾ ਐਵਾਰਡ ਸਮਾਗਮ 27 ਨੂੰ

On Punjab