ਅੱਜ ਦੇ ਇਸ ਆਧੁਨਿਕ ਯੁੱਗ ‘ਚ ਆਈ ਸੰਚਾਰ ਕ੍ਰਾਂਤੀ ਕਾਰਨ ਹਰ ਕੋਈ ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਹੈ। ਅਜਕਲ ਦੇ ਬੱਚਿਆਂ ਨੂੰ ਰੋਟੀ ਤੋਂ ਵੀ ਜ਼ਿਆਦਾ ਜ਼ਰੂਰੀ ਮੋਬਾਈਲ ਫੋਨ ਹੋ ਗਿਆ ਹੈ।ਕੁਝ ਲੋਕ ਤਾਂ ਇਸ ਦੀ ਵਰਤੋਂ ਇੰਨੀ ਜ਼ਿਆਦਾ ਕਰਦੇ ਨੇ ਕਿ ਦਿਨ ਦਾ ਇਕ ਚੌਥਾਈ ਤੋਂ ਜ਼ਿਆਦਾ ਸਮਾਂ ਉਹ ਮੋਬਾਇਲ ਫੋਨ ‘ਤੇ ਹੀ ਗੱਲ ਕਰਨ ਵਿਚ ਬਤੀਤ ਕਰ ਦਿੰਦੇ ਹਨ ।ਇਸ ਦੀ ਜ਼ਿਆਦਾ ਵਰਤੋਂ ਕਾਰਨ ਲੋਕਾਂ ਨੂੰ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ । ਜੇਕਰ ਤੁਸੀਂ ਦਿਲ ਦੇ ਰੋਗ ਤੋਂ ਬਚਣਾ ਚਾਹੁੰਦੇ ਹੋ ਤਾਂ ਮੋਬਾਇਲ ਫੋਨ ਦੀ ਵਰਤੋਂ ਘੱਟ ਕਰੋ। ਕੁਝ ਸਮਾਂ ਪਹਿਲਾਂ ਹੋਈ ਖੋਜ ਤੋਂ ਪਤਾ ਲੱਗਾ ਏ ਕਿ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਖੂਨ ਦੇ ਦੌਰੇ ਨੂੰ ਵਧਾ ਸਕਦੀ ਹੈਮੋਬਾਇਲ ਫੋਨ ਆਮ ਜ਼ਿੰਦਗੀ ਅੰਦਰ ਤਣਾਅ ਨੂੰ ਵਧਾਉਂਦਾ ਹੈ। ਵੱਡੀ ਗਿਣਤੀ ‘ਚ ਲੋਕ ਬੀਮਾਰੀਆਂ ਦੇ ਸ਼ਿਕਾਰ ਹੋਣ ਲੱਗੇ ਹਨ ।ਆਮ ਤੌਰ ‘ਤੇ ਦੇਖਣ ‘ਚ ਆਉਂਦਾ ਹੈ ਕਿ ਜੇਕਰ ਕੁਝ ਦੇਰ ਲਈ ਫੋਨ ਦੀ ਘੰਟੀ ਨਾ ਵੱਜੇ ਜਾਂ ਫਿਰ ਕੋਈ ਟਿਊਨ ਨਾ ਸੁਣੇ ਤਾਂ ਆਪਾਂ ਜਾਣੇ-ਅਣਜਾਣੇ ਫੋਨ ਨੂੰ ਖੋਲ੍ਹ ਕੇ ਦੇਖਣ ਲੱਗਦੇ ਹਾਂ।ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਐਪਸ ਨੂੰ ਖੋਲ੍ਹ ਕੇ ਵਾਰ-ਵਾਰ ਦੇਖਦੇ ਹਾਂ ਕਿ ਕਿਤੇ ਕੋਈ ਮੈਸੇਜ ਤਾਂ ਨਹੀ ਆਇਆ।ਇਹ ਵੀ ਆਪਣੇ-ਆਪ ‘ਚ ਇਕ ਬੀਮਾਰੀ ਦੇ ਬਰਾਬਰ ਹੀ ਹੈ। ਮੋਬਾਈਲ ਫੋਨ ਨਾਲ ਬਲੱਡ ਪ੍ਰੈਸ਼ਰ ਦੀ ਬਿਮਾਰੀ ਵੀ ਹੋ ਜਾਂਦੀ ਹੈ। ਜਿਸ ਕਰਕੇ ਹਾਰਟ ਅਟੈਕ ਵਰਗੀਆਂ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਨੂੰ ਮੋਬਾਈਲ ਫੋਨ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ਮੋਬਾਈਲ ਦੀ ਵਜ੍ਹਾ ਕਰਕੇ ਅਜੋਕੇ ਨੌਜਵਾਨਾਂ ‘ਚ ਬਿਮਾਰੀਆਂ ਵੱਧ ਰਹੀਆਂ ਹਨ ।
previous post