ਕਿਸ਼ੋਰ ਅਵਸਥਾ ਦੌਰਾਨ ਬੱਚਿਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿਚ ਡਾ:ਰਜਿੰਦਰ ਮਨਚੰਦਾ ਐਸ.ਐਮ. ਓ ਦੀ ਅਗਵਾਈ ਹੇਠ ਡਾ. ਰੇਖਾ, ਡਾ ਪੱਲਵੀ ਅਤੇ ਬੀ.ਈ.ਈ ਅੰਕੁਸ਼ ਭੰਡਾਰੀ, ਨੇ ਬੱਚਿਆਂ ਨੂੰ ਸਵਸਥ ਜੀਵਨ ਜਿਉਣ ਦੇ ਢੰਗ-ਤਰੀਕਿਆਂ ਤੋਂ ਜਾਣੂ ਕਰਵਾਉਂਦਿਆਂ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਸਥਾਰਤ ਜਾਣਕਾਰੀ ਦਿੱਤੀ। ਸਕੂਲ ਕੈਂਪਸ ਵਿਚ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ:ਰਜਿੰਦਰ ਮਨਚੰਦਾ ਐਸ.ਐਮ.ਓ ਨੇ ਕਿਹਾ ਕਿ 10 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਬਦਲਾਵ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੌਰਾਨ ਬੱਚਿਆਂ ਦੇ ਸੁਭਾਅ ਵਿਚ ਰੋਜ਼ਾਨਾ ਫਰਕ ਆਉਂਦਾ ਹੈ। ਉਨ੍ਹਾਂ ਮਨਜੀਤੇ-ਜਗਜੀਤ ਬਾਣੀ ਦੀ ਤੁੱਕ ਸਾਂਝੀ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ-ਆਪ ‘ਤੇ ਕੰਟਰੋਲ ਕਰਨ ਦੀ ਸੋਜੀ ਹੋਣੀ ਚਾਹੀਦੀ ਹੈ ਤਾਂ ਜੋ ਕਿਸ਼ੋਰ ਅਵਸਥਾ ਦੌਰਾਨ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਹੱਲ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਵੱਲੋਂ ਮਿਲਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਹਸਪਤਾਲਾਂ ਵਿਚ ਮੈਨਸਟਰੂਅਲ ਹਾਈਜਿਨ ਸਕੀਮ ਚਲਾਈ ਹੋਈ ਹੈ, ਜਿਸ ਤਹਿਤ ਯੋਗ ਇਲਾਜ਼ ਕਰਨ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਵੀ ਬੱਚਿਆਂ ਨੂੰ ਗੁਣੀ ਬਣਾਇਆ ਜਾਂਦਾ ਹੈ ਤਾਂ ਜੋ ਪੰਜਾਬ ਦੀ ਅਗਵਾਈ ਕਰਨ ਵਾਲੀ ਨਵੀਂ ਪੀੜ੍ਹੀ ਨੂੰ ਸਹੀ ਮਾਰਗ ਦਿਖਾਇਆ ਜਾ ਸਕੇ।
ਇਸ ਮੌਕੇ ਡਾ: ਰੇਖਾ, ਡਾ ਪੱਲਵੀ ਅਤੇ ਅੰਕੁਸ਼ ਭੰਡਾਰੀ ਬੀ ਈ ਈ ਨੇ ਕਿਹਾ ਕਿ ਅਜੋਕੇ ਸਮੇ ਵਿੱਚ ਬੱਚੇ ਅਨੀਮਿਆ,ਮੋਟਾਪਾ ਅਤੇ ਹੋਰ ਕਈ ਤਰਾ੍ਹ ਦੀਆਂ ਬੀਮਾਰੀਆਂ ਦੀ ਚਪੇਟ ਵਿੱਚ ਆ ਰਹੇ ਹਨ ਅਤੇ ਜਿਸ ਨਾਲ ਪੜਾਈ ਦੇ ਨਾਲ ਨਾਲ ਬੱਚੇ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਬੀਮਾਰ ਹੋ ਰਹੇ ਹਨ।ਇਸ ਲਈ ਸਿਹਤ ਵਿਭਾਗ ਵਲੋ ਬੱਚਿਆਂ ਨੂੰ ਜਾਗਰੁਕ ਕਰਨ ਦੇ ਨਾਲ ਨਾਲ ਦਵਾਈਆਂ ਵੀ ਮੁਹਈਆ ਕਰਵਾ ਰਿਹਾ ਹੈ।ਇਸ ਮੌਕੇ ਮੈਡਮ ਮਨਿੰਦਰ,ਮੈਡਮ ਅਮ੍ਰਿਤ ਸਕੂਲ ਹੈਲਥ ਸਕੀਮ ਅਤੇ ਮੈਨਸਟੂਰਅਲ ਹਾਈਜੀਨ ਸਕੀਮ ਤਹਿਤ ਬੱਚਿਆਂ ਨੂੰ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ,ਅੱਖਾ ਤੇ ਦੰਦਾਂ ਬਾਰੇ ਬੱਚਿਆਂ ਨੂੰ ਮਿਲਦੀ ਮੁਫਤ ਸਹੂਲਤਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿਸੀਪਲ ਮੈਡਮ ਰੁਬੀਨਾ,ਮੈਡਮ ਰਿੰਪਲ,ਮੈਡਮ ਹਰਜੀਤ,ਮੈਡਮ ਰਮਨ,ਅਮਰਜੀਤ ਸਿੰਘ ਐਮ ਪੀ ਐਚ ਡਬਲਯੂ ਮੇਲ ਸਮੇਤ ਆਸ਼ਾ ਵਰਕਰ ਮੌਜੂਦ ਸਨ।
previous post